*ਤਿੰਨਾਂ ਨਗਰ ਕੌਂਸਲਾਂ ਦੇ ਵਿਕਾਸ ਕਾਰਜਾਂ ਤੇ ਕੀਤੀ ਵਿਚਾਰ ਚਰਚਾ*
ਡੇਰਾਬੱਸੀ (ਸਮਾਜ ਵੀਕਲੀ)(ਸੰਜੀਵ ਸਿੰਘ ਸੈਣੀ, ਮੋਹਾਲੀ): ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਨੂੰ ਲੋਕਲ ਬਾਡੀਜ਼ ਮੰਤਰੀ ਬਣਨ ਤੇ ਗੁਲਦਸਤਾ ਦੇ ਕੇ ਵਧਾਈ ਦਿੱਤੀ । ਇਸ ਮੌਕੇ ਵਿਧਾਇਕ ਰੰਧਾਵਾ ਨੇ ਬਲਕਾਰ ਸਿੰਘ ਨੂੰ ਲੋਕਲ ਬਾਡੀਜ਼ ਵਿਭਾਗ ਦਾ ਮੰਤਰੀ ਬਣਾਏ ਜਾਣ ਤੇ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਜ਼ਮੀਨੀ ਪੱਧਰ ਦੇ ਵਲੰਟੀਅਰ ਵਜੋਂ ਕੀਤੀ ਸੀ ਅਤੇ ਅੱਜ ਉਨ੍ਹਾਂ ਨੇ ਆਪਣੀ ਸੂਝ ਅਤੇ ਉੱਚੀ ਸੋਚ ਨਾਲ ਸਾਰੀਆਂ ਦੇ ਦਿਲਾਂ ਵਿੱਚ ਥਾਂ ਬਣਾ ਲਈ ਹੈ। ਇਸ ਵਿਸ਼ੇਸ਼ ਮੁਲਾਕਾਤ ਦੌਰਾਨ ਵਿਧਾਇਕ ਰੰਧਾਵਾ ਨੇ ਮੰਤਰੀ ਬਲਕਾਰ ਸਿੰਘ ਨਾਲ ਡੇਰਾਬੱਸੀ, ਜ਼ੀਰਕਪੁਰ ਅਤੇ ਲਾਲੜੂ ਦੀਆਂ ਕੌਂਸਲਾਂ ਦੇ ਵਿਕਾਸ ਕਾਰਜਾਂ ਤੇ ਵਿਚਾਰ ਚਰਚਾ ਕੀਤੀ ਅਤੇ ਤਿੰਨਾਂ ਨਗਰ ਕੌਂਸਲਾਂ ਲਈ ਵਿਸ਼ੇਸ਼ ਪੈਕੇਜ ਮੁਹਈਆ ਕਰਵਾਉਣ ਦੀ ਮੰਗ ਕੀਤੀ ਤਾਂ ਜੋ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਬੇਰੋਕ ਤੇਜ਼ੀ ਲਿਆਂਦੀ ਜਾ ਸਕੇ।
ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ ਵੀ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਉਨਾਂ ਨੇ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦਿੱਤੀਆਂ ਗਾਰੰਟੀਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਉਹ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਵਜੋਂ ਬਿਜਲੀ, ਪਾਣੀ, ਸੀਵਰੇਜ਼, ਆਮ ਆਦਮੀ ਕਲੀਨਿਕ, ਰੋਜ਼ਗਾਰ ਆਦਿ ਸੇਵਾਵਾਂ ਦੇਣ ਲਈ ਵਚਨਬੱਧ ਹਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly