HOME ਵਿਧਾਇਕ ਰੰਧਾਵਾ ਨੇ ਡੇਰਾਬੱਸੀ ਸਰਕਲ ਦੇ ਆਪ ਉਮੀਦਵਾਰਾਂ ਲਈ ਕੀਤਾ ਪ੍ਰਚਾਰ ...

ਵਿਧਾਇਕ ਰੰਧਾਵਾ ਨੇ ਡੇਰਾਬੱਸੀ ਸਰਕਲ ਦੇ ਆਪ ਉਮੀਦਵਾਰਾਂ ਲਈ ਕੀਤਾ ਪ੍ਰਚਾਰ -ਵਿਕਾਸ ਦੇ ਨਵੇਂ ਯੁੱਗ ਦਾ ਕੀਤਾ ਦਾਅਵਾ

ਡੇਰਾਬੱਸੀ,  (ਸਮਾਜ ਵੀਕਲੀ)  (ਸੰਜੀਵ ਸਿੰਘ ਸੈਣੀ) ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਚੁੱਕਾ ਹੈ। ਚੋਣ ਪ੍ਰਕਿਰਿਆ ਦੇ ਅਹਿਮ ਪੜਾਅ ਤਹਿਤ ਹੁਣ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਮੁਕੰਮਲ ਕਰ ਲਈ ਗਈ ਹੈ, ਜਿਸ ਤੋਂ ਬਾਅਦ ਯੋਗ ਉਮੀਦਵਾਰਾਂ ਦੀ ਸੂਚੀ ਸਾਹਮਣੇ ਆ ਗਈ ਹੈ। ਜਿਸ ਤੋਂ ਬਾਅਦ ਹੁਣ 14 ਦਸੰਬਰ ਨੂੰ ਹੋਣ ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੇ ਸਿਲਸਿਲੇ ਨੂੰ ਅੱਗੇ ਵਧਾਉਂਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਡੇਰਾਬੱਸੀ ਸਰਕਲ ਦੇ ਜੋਨ ਵਿੱਚ ਆਮ ਆਦਮੀ ਪਾਰਟੀ ਵੱਲੋਂ ਬਲਾਕ ਸੰਮਤੀ ਚੋਣ ਮੈਦਾਨ ਵਿਚ ਉਤਾਰੇ ਉਮੀਦਵਾਰਾਂ ਸ੍ਰੀਮਤੀ ਪੁਸ਼ਪਾ ਪਤਨੀ ਹਰਬੰਸ ਸਿੰਘ (ਜੋਨ ਪਰਾਗਪੁਰ), ਮਿਸ ਅਲਕਾ ਰਾਣੀ ਭਤੀਜੀ ਅਵਤਾਰ ਸਿੰਘ ਰਾਜੋਮਾਜਰਾ (ਜੋਨ ਚਡਿਆਲਾ) ਅਤੇ ਸ੍ਰੀਮਤੀ ਪਰਮਜੀਤ ਕੌਰ ਪਤਨੀ ਗੁਰਜੀਤ ਸਿੰਘ (ਜੋਨ ਅਮਲਾਲਾ), ਪਿੰਡ ਪਰਾਗਪੁਰ, ਇੰਬਰਾਹਿਮਪੁਰ, ਬਕਾਰਪੁਰ, ਬੋਹੜਾ, ਬੋਹੜੀ, ਬਰੋਲੀ, ਚਡਿਆਲਾ, ਅਮਲਾਲਾ, ਫਤਿਹਪੁਰ ਜੱਟਾਂ,ਵਿੱਚ ਉਕਤ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਾਅਵਾ ਕੀਤਾ ਕਿ ਮੁੱਖਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿੰਡਾਂ-ਸ਼ਹਿਰਾਂ ਦੇ ਢਾਂਚਾਗਤ ਸਹੂਲਤਾਂ ਵਿਚ ਵਿਸਥਾਰ ਕੀਤਾ ਹੈ। ਨਵੀਆਂ ਸੜਕਾਂ, ਗਲੀਆਂ-ਨਾਲੀਆਂ ਦੀ ਤਾਮੀਰ, ਇੰਟਰਲੋਕਿੰਗ ਟਾਈਲਾਂ, ਸਫ਼ਾਈ ਪ੍ਰਬੰਧ ਅਤੇ ਭਾਈਚਾਰੇ ਲਈ ਖੇਡ ਮੈਦਾਨ, ਜਿਮ ਅਤੇ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ। ਸ੍ਰ. ਰੰਧਾਵਾ ਨੇ ਕਿਹਾ ਕਿ ਪਿੰਡਾਂ ਵਿਚ ਆਧੁਨਿਕ ਸਹੂਲਤਾਂ ਨਾਲ ਲੈੱਸ ਲਾਇਬਰੇਰੀਆਂ ਬਣਾਉਣਾ ਵਿਦਿਆਰਥੀ-ਜਨਤਾ ਲਈ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਲਈ ਸਰਕਾਰ ਵੱਡੇ ਪੱਧਰ ਤੇ ਮੁਹਿੰਮ ਚਲਾ ਰਹੀ ਹੈ ਅਤੇ ਇਸ ਵਿਚ ਲੋਕਾਂ ਦਾ ਸਹਿਯੋਗ ਲਾਜ਼ਮੀ ਹੈ। ਉਮੀਦਵਾਰਾਂ ਨੇ ਭਰੋਸਾ ਦਿੱਤਾ ਕਿ ਲੋਕਾਂ ਦੇ ਵਿਸ਼ਵਾਸ ’ਤੇ ਖਰਾ ਉਤਰਦੇ ਹੋਏ ਵਿਕਾਸ ਦੇ ਕੰਮ ਤੇਜ਼ੀ ਨਾਲ ਅੱਗੇ ਵਧਾਏ ਜਾਣਗੇ। ਇਸ ਮੌਕੇ ਪਿੰਡ ਵਾਸੀਆਂ ਨੇ ਵੀ ਵਿਧਾਇਕ ਰੰਧਾਵਾ ਨੂੰ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਸਰਪੰਚ, ਪੰਚਾਇਤ ਮੈਂਬਰ, ਸਮੇਤ ਸਮੁੱਚੀ ਪਾਰਟੀ ਦੀ ਟੀਮ ਮੌਜੂਦ ਰਹੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਭਲੂਰ ਵਾਸੀ ਸਾਡੀ ਦਿਲੀ ਸਾਂਝ ਨੂੰ ਹੋਰ ਮਜ਼ਬੂਤ ਤੇ ਗੂੜ੍ਹਾ ਕਰਨਗੇ_ ਸ਼ੇਰ ਸਿੰਘ/ਕਸ਼ਮੀਰ ਸਿੰਘ
Next articleਸਰਬ ਸੰਮਤੀ ਨਾਲ ਛੇਵੀਂ ਵਾਰ ਸੂਬਾ ਆਗੂ ਬਣੇ :- ਹਰਪ੍ਰੀਤ ਸੋਢੀ