ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਅੱਜ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਹਿਲਾਵਾਂ ਲਈ ਕੀਤੇ ਗਏ ਵੱਡੇ ਐਲਾਨਾਂ ਨੂੰ ਲੈ ਕੇ ਹਲਕਾ ਬਲਾਚੌਰ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦੇ ਦਫ਼ਤਰ ਵਿਖੇ ਅੱਜ ਸਵੇਰ ਤੋਂ ਹੀ ਹਲਕੇ ਦੀਆਂ ਮਹਿਲਾਵਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ।ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਖਾਸ ਤੌਰ ‘ਤੇ ਆਪਣੇ ਦਫ਼ਤਰ ਵਿਖੇ ਇੱਕ ਵੱਡੀ ਸਕਰੀਨ ਦਾ ਪ੍ਰਬੰਧ ਕੀਤਾ ਗਿਆ ਸੀ, ਤਾਂ ਜੋ ਹਲਕੇ ਦੇ ਲੋਕ ਅਤੇ ਖਾਸ ਕਰਕੇ ਮਹਿਲਾਵਾਂ ਸਰਕਾਰ ਦੇ ਫੈਸਲਿਆਂ ਨੂੰ ਲਾਈਵ ਦੇਖ ਸਕਣ। ਜਿਵੇਂ ਹੀ ਸੈਸ਼ਨ ਦੌਰਾਨ ਜਨਰਲ1000 ਅਤੇ ਐਸ.ਸੀ. ਸ਼੍ਰੇਣੀ ਦੀਆਂ ਮਹਿਲਾਵਾਂ ਲਈ 1500 ਰੁਪਏ ਸਨਮਾਨ ਰਾਸ਼ੀ ਦਾ ਐਲਾਨ ਹੋਇਆ, ਤਾਂ ਪੂਰਾ ਦਫ਼ਤਰ ਤਾੜੀਆਂ ਦੀ ਗੂੰਜ ਨਾਲ ਗੂੰਜ ਉੱਠਿਆ।ਸਵੇਰ ਤੋਂ ਹੀ ਪਹੁੰਚੀਆਂ ਮਹਿਲਾਵਾਂ ਨੇ ਬੜੀ ਉਤਸੁਕਤਾ ਨਾਲ ਮੁੱਖ ਮੰਤਰੀ ਦਾ ਭਾਸ਼ਣ ਸੁਣਿਆ। ਮਹਿਲਾਵਾਂ ਦਾ ਕਹਿਣਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਇੱਕ ਹੋਰ ਵੱਡਾ ਵਾਅਦਾ ਪੂਰਾ ਕਰਕੇ ਸਾਬਤ ਕਰ ਦਿੱਤਾ ਹੈ ਕਿ ਉਹ ਲੋਕ ਹਿਤੈਸ਼ੀ ਸਰਕਾਰ ਹੈ।ਇਸ ਮੌਕੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਫੈਸਲੇ ਨੇ ਪੰਜਾਬ ਦੀਆਂ ਧੀਆਂ ਅਤੇ ਮਾਵਾਂ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਹਲਕੇ ਦੀਆਂ ਮਹਿਲਾਵਾਂ ਦਾ ਧੰਨਵਾਦ ਕੀਤਾ ਜੋ ਵੱਡੀ ਗਿਣਤੀ ਵਿੱਚ ਪਹੁੰਚ ਕੇ ਇਸ ਇਤਿਹਾਸਕ ਪਲ ਦੀਆਂ ਗਵਾਹ ਬਣੀਆਂ। ਮੌਕੇ ਤੇ ਨਗਰ ਕੌਂਸਲ ਕੌਂਸਲ ਦੇ ਸੀਨੀਅਰ ਉਪ ਪ੍ਰਧਾਨ ਹਰਵਿੰਦਰ ਕੌਰ ਸਿਆਣ, ਨਿਰਮਲਾ ਦੇਵੀ,ਸ਼ਿੰਦੋ ਮੇਸ਼ੀ, ਚੌਧਰੀ ਰਾਧੇ ਸ਼ਾਮ,ਜਸਵਿੰਦਰ ਸਿਆਣ, ਕੁਲਦੀਪ ਸਿੰਘ, ਹੋਰ ਹਲਕੇ ਤੋਂ ਪਤਵੰਤ ਸੱਜਣ ਪਹੁੰਚੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



