ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਹਲਕਾ ਬਲਾਚੌਰ ਵਿੱਚ ਆਮ ਆਦਮੀ ਪਾਰਟੀ ਦਾ ਗ੍ਰਾਫ਼ ਲਗਾਤਾਰ ਉੱਚਾ ਹੁੰਦਾ ਜਾ ਰਿਹਾ ਹੈ। ਲੋਕਾਂ ਦਾ ਪਾਰਟੀ ਅਤੇ ਸਥਾਨਕ ਲੀਡਰਸ਼ਿਪ ਪ੍ਰਤੀ ਵਧਦਾ ਵਿਸ਼ਵਾਸ ਇਲਾਕੇ ਵਿੱਚ ਬਦਲਾਅ ਦੀ ਇੱਕ ਨਵੀਂ ਦਿਸ਼ਾ ਵੱਲ ਇਸ਼ਾਰਾ ਕਰ ਰਿਹਾ ਹੈ। ਇਸੇ ਤਹਿਤ ਅੱਜ ਹਲਕਾ ਬਲਾਚੌਰ ਦੇ ਪਿੰਡ ਬੁੰਗੜੀ ਦੇ ਕਈ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ‘ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ, ਜਿਨ੍ਹਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਅਤੇ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ। *ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਮੁੱਖ ਚਿਹਰੇ* ਪਿੰਡ ਬੁੰਗੜੀ ਦੇ ਪ੍ਰਮੁੱਖ ਵਿਅਕਤੀਆਂ ਵਿੱਚੋਂ ਪਿਰਥੀ ਚੰਦ, ਵਿਜੈ ਕੁਮਾਰ, ਜਸਵਿੰਦਰ ਕੁਮਾਰ, ਬਲਵਿੰਦਰ, ਕਿਸ਼ਨ ਭੂੰਬਲਾ, ਹੇਮ ਰਾਜ ਲੰਬੜਦਾਰ ਅਤੇ ਕਮਲ ਜੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਦੱਸਿਆ ਕਿ ਉਹ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਇਲਾਕੇ ਵਿੱਚ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਬੇਹੱਦ ਖੁਸ਼ ਹਨ, ਜਿਸ ਕਾਰਨ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ।ਇਸ ਮੌਕੇ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਅਸ਼ੋਕ ਕਟਾਰੀਆ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਇੱਕ ਮੈਂਬਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਹਲਕੇ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਛੱਡੀ ਜਾਵੇਗੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly




