HOME ਵਿਧਾਇਕ ਸੰਤੋਸ਼ ਕਟਾਰੀਆ ਨੇ ਆਪ ਉਮੀਦਵਾਰ ਚੀਨੂੰ ਰਾਣੀ ਨੂੰ ਸਰਬ ਸੰਮਤੀ ਨਾਲ...

ਵਿਧਾਇਕ ਸੰਤੋਸ਼ ਕਟਾਰੀਆ ਨੇ ਆਪ ਉਮੀਦਵਾਰ ਚੀਨੂੰ ਰਾਣੀ ਨੂੰ ਸਰਬ ਸੰਮਤੀ ਨਾਲ ਚੁਣੇ ਜਾਣ ਤੇ ਦਿੱਤੀਆਂ ਵਧਾਈਆਂ….

ਬਲਾਚੌਰ   (ਸਮਾਜ ਵੀਕਲੀ)   ( ਜਤਿੰਦਰ ਪਾਲ ਸਿੰਘ ਕਲੇਰ ) ਬਲਾਕ ਸੰਮਤੀ ਭੱਦੀ ਜ਼ੋਨ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਚੀਨੂੰ ਰਾਣੀ ਦੀ ਚੋਣ ਪ੍ਰਕਿਰਿਆ ਅੱਜ ਸਰਬ ਸੰਮਤੀ ਨਾਲ ਮੁਕੰਮਲ ਹੋ ਗਈ। ਇਸ ਸਫ਼ਲਤਾ ‘ਤੇ ਹਲਕੇ ਦੇ ਵਿਧਾਇਕ ਸ੍ਰੀਮਤੀ ਸੰਤੋਸ਼ ਕਟਾਰੀਆ ਨੇ ਖੁਸ਼ੀ ਜ਼ਾਹਰ ਕਰਦਿਆਂ ਸਮੂਹ ਨਵੇਂ ਚੁਣੇ ਨੁਮਾਇੰਦਿਆਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਇਹ ਸਰਬ ਸੰਮਤੀ ਨਾਲ ਹੋਈ ਚੋਣ ਦਰਸਾਉਂਦੀ ਹੈ ਕਿ ਹਲਕੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਅਤੇ ਇਸ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪੂਰਾ ਭਰੋਸਾ ਹੈ। ਉਨ੍ਹਾਂ ਨੇ ਨਵੇਂ ਚੁਣੇ ਗਏ ਨੁਮਾਇੰਦੇ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਨੁਸਾਰ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ। ਵਧਾਈਆਂ ਦਿੰਦਿਆਂ ਵਿਧਾਇਕ ਕਟਾਰੀਆ ਨੇ ਕਿਹਾ, “ਮੈਂ ਸਮੁੱਚੀ ਟੀਮ ਨੂੰ ਇਸ ਸਰਬ ਸੰਮਤੀ ਵਾਲੀ ਜਿੱਤ ਲਈ ਦਿਲੋਂ ਵਧਾਈ ਦਿੰਦੀ ਹਾਂ। ਅਸੀਂ ਸਾਰੇ ਮਿਲ ਕੇ ਬਲਾਕ ਸੰਮਤੀ ਖੇਤਰ ਵਿੱਚ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਾਂਗੇ ਤਾਂ ਜੋ ਹਰ ਵਰਗ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ।” ਇਸ ਸਰਬ ਸੰਮਤੀ ਵਾਲੀ ਚੋਣ ਨੂੰ ਜ਼ਮੀਨੀ ਪੱਧਰ ‘ਤੇ ‘ਆਪ’ ਦੀ ਵਧ ਰਹੀ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article*ਕਾਂਗਰਸ ਪਾਰਟੀ ਦੇ ਜਿੱਤ ਵੱਲ ਵਧਦੇ ਕਦਮ- ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ*
Next articleਪਿੰਡ ਭਲੂਰ ਤੋਂ ਦੋ ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਚਾਰ ਬਲਾਕ ਸੰਮਤੀ ਦੀ ਚੋਣ ਲਈ ਹੋਏ ਫਿਰਦੇ ਨੇ ਪੱਬਾਂ ਭਾਰ