ਬਲਾਚੌਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ)-ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਮੁੱਚੇ ਪੰਜਾਬ ਅੰਦਰ ਪਾਰਟੀ ਦੀ ਮਜ਼ਬੂਤੀ ਹਿੱਤ ਸਰਗਰਮ ਆਗੂਆਂ ਤੇ ਵਰਕਰਾਂ ਨੂੰ ਸੌਂਪੀਆਂ ਜਾ ਰਹੀਆਂ ਜ਼ਿੰਮੇਵਾਰੀਆਂ ਦੇ ਤਹਿਤ ਵਿਧਾਨ ਸਭਾ ਹਲਕਾ ਬਲਾਚੌਰ ਵਿਖੇ ਆਮ ਆਦਮੀ ਪਾਰਟੀ ਵਲੋਂ ਬਲਾਚੌਰ ਤੋ ‘ਆਪ’ ਆਗੂ ਸੁਰਿੰਦਰ ਭੱਟੀ ਨੂੰ ਬਲਾਕ ਪ੍ਰਧਾਨ ਸਰਕਲ ਬਲਾਚੌਰ ਨਿਯੁਕਤ ਕੀਤਾ ਗਿਆ ਹੈ। ਸੁਰਿੰਦਰ ਭੱਟੀ ਨੇ ਵਿਧਾਇਕਾ ਸੰਤੋਸ਼ ਕਟਾਰੀਆ ਤੇ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਮੈਂ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ।ਉਨ੍ਹਾਂ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ,ਮਨੀਸ਼ ਸਿਸੋਦੀਆ ਇੰਚਾਰਜ ਪੰਜਾਬ, ਅਮਨ ਅਰੋੜਾ ਪੰਜਾਬ ਪ੍ਰਧਾਨ, ਹਲਕਾ ਵਿਧਾਇਕਾਂ ਸੰਤੋਸ਼ ਕਟਾਰੀਆ ਦਾ ਇਹ ਜਿੰਮੇਵਾਰੀ ਦੇਣ ਤੇ ਬਹੁਤ ਧੰਨਵਾਦ ਕੀਤਾਤੇ ਕਿਹਾ ਕਿ ਉਹ ਇਸ ਮਿਲੀ ਨਵੀਂ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



