ਵਿਧਾਇਕਾ ਸੰਤੋਸ਼ ਕਟਾਰੀਆ ਨੇ ਸਕੂਲਾਂ ਵਿਚ 53 ਲੱਖ 55 ਹਜਾਰ ਰੁਪਏ ਦੇ ਵਿਕਾਸ ਪ੍ਰਜੈਕਟ ਕੀਤੇ ਲੋਕ ਅਰਪਿਤ ਕਿਹਾ, ਸਿੱਖਿਆ ਦੇ ਖੇਤਰ ਵਿਚ ਮੋਹਰੀ ਸੂਬਾ ਬਣੇਗਾ ਪੰਜਾਬ

ਬਲਾਚੌਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ)  ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿਚ ਇਤਿਹਾਸਕ ਕੰਮ ਕਰ ਰਹੀ ਹੈ ਅਤੇ ਆਉਂਣ ਵਾਲੇ ਸਮੇਂ ਵਿਚ ਪੰਜਾਬ ਸੂਬਾ ਸਿੱਖਿਆ ਦੇ ਖੇਤਰ ਵਿਚ ਮੋਹਰੀ ਸੂਬਾ ਹੋਵੇਗਾ। ਇਹ ਪ੍ਰਗਟਾਵਾ ਅੱਜ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਨੇ ਇਲਾਕੇ ਦੇ ਵੱਖ-ਵੱਖ ਸਕੂਲਾਂ ਵਿਚ ਹੋਏ ਵਿਕਾਸ ਕੰਮਾਂ ਨੂੰ ਲੋਕ ਅਰਪਿਤ ਕਰਨ ਸਮੇਂ ਕੀਤਾ। ਇਸ ਮੌਕੇ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਮਾਲੇਵਾਲ ਵਿਖੇ 9 ਲੱਖ 71 ਹਜ਼ਾਰ ਰੁਪਏ ਦੇ ਵਿਕਾਸ ਕਾਰਜ, ਚੌਧਰੀ ਮੇਲਾ ਰਾਮ ਭੂੰਬਲਾ ਸ.ਸ.ਸ.ਸ ਮਾਲੇਵਾਲ ਵਿਖੇ 18 ਲੱਖ ਰੁਪਏ ਦੇ ਵਿਕਾਸ ਕਾਰਜ, ਸਰਕਾਰੀ ਪ੍ਰਾਇਮਰੀ ਸਕੂਲ ਸਿੰਘਪੁਰ ਵਿਖੇ 1 ਲੱਖ 27 ਹਜ਼ਾਰ ਦੇ ਵਿਕਾਸ ਕਾਰਜ, ਸਰਕਾਰੀ ਪ੍ਰਾਇਮਰੀ ਸਕੂਲ ਚੂਹੜਪੁਰ ਵਿਖੇ 10 ਲੱਖ ਰੁਪਏ ਦੇ ਵਿਕਾਸ, ਸਰਕਾਰੀ ਪ੍ਰਾਇਮਰੀ ਸਕੂਲ ਕਟਵਾਰਾ ਕਲਾ 6 ਲੱਖ 63 ਹਜਾਰ ਰੁਪਏ ਦੇ ਵਿਕਾਸ ਕਾਰਜ, ਸਰਕਾਰੀ ਮਿਡਲ ਸਕੂਲ ਕਟਵਾਰਾਂ ਕਲਾ ਵਿਖੇ 1 ਲੱਖ 40 ਹਾਜਰ ਰੁਪਏ ਦੇ ਵਿਕਾਸ ਕਾਰਜ, ਸਰਕਾਰੀ ਪ੍ਰਾਇਮਰੀ ਸਕੂਲ ਕਰੀਮਪੁਰ ਧਿਆਨੀ ਵਿਖੇ 4 ਲੱਖ 99 ਹਜ਼ਾਰ ਰੁਪਏ ਦੇ ਵਿਕਾਸ ਕਾਰਜ, ਸਰਕਾਰੀ ਮਿਡਲ ਸਕੂਲ ਕਰੀਮਪੁਰ ਚਾਹਵਾਲਾ ਵਿਖੇ 1 ਲੱਖ 55 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਮੁਕੰਮਲ ਹੋਣ ਉਪਰੰਤ ਲੋਕ ਅਰਪਿਤ ਕੀਤੇ। ਇਸ ਮੌਕੇ ਵੱਖ-ਵੱਖ ਥਾਂਵਾ ‘ਤੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਅਸੋਕ ਕੁਮਾਰ ਕਟਾਰੀਆ,ਪਵਨ ਕੁਮਾਰ ਰੀਠੂ, ਰਾਮ ਸਰੂਪ ਭੂੰਬਲਾ ਸਰਪੰਚ ਮਾਲੇਵਾਲ, ਮਾਸਟਰ ਤੀਰਥ ਰਾਮ ਸਰਪੰਚ ਬੂਥਗੜ, ਰੂਪ ਲਾਲ ਸਰਪੰਚ ਸਿੰਘਪੁਰ, ਕਾਂਤਾ ਦੇਵੀ ਸਰਪੰਚ ਕਟਵਾਰਾਂ ਕਲਾ, ਸੁਰਜੀਤ ਕੁਮਾਰ, ਕੁਲਦੀਪ ਕੁਮਾਰ, ਡਾ. ਸ਼ਾਂਤੀ ਬੱਸੀ, ਸਤਨਾਮ ਸਿੰਘ ਸਰਪੰਚ ਕਟਵਾਰਾਂ ਖੁਰਦ, ਹਰਮੇਸ਼ ਲਾਲ ਕਟਵਾਰਾਂ ਖੁਰਦ ਆਦਿ ਵੀ ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 47 ’ਚ ਗਲੀਆਂ ਦੇ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ
Next articleਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਹਰੇਕ ਪੱਖੋਂ ਬਿਹਤਰੀਨ ਬਣਾਉਣ ਲਈ ਵਚਨਬੱਧ – ਡਾ. ਸੁਖਵਿੰਦਰ ਕੁਮਾਰ ਸੁੱਖੀ