
ਮੁੱਖ ਮੰਤਰੀ ਨੇ ਚੋਣ ਦੌਰਾਨ ਕੀਤੇ ਵਾਅਦਿਆਂ ਤੋਂ ਵੱਧ ਕੀਤਾ ਕੰਮ-ਅਸ਼ੋਕ ਕਟਾਰੀਆ
ਨਵਾਸ਼ਹਿਰ /ਕਾਠਗੜ੍ਹ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ) ਹਲਕਾ ਬਲਾਚੌਰ ਦੀ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਵੱਲੋਂ ਅੱਜ ਹਲਕੇ ਦੇ ਪਿੰਡ ਗੋਲੂ ਮਾਜਰਾ ਨੂੰ ਸਰਬਸੰਮਤੀ ਨਾਲ ਬਣੀ ਪੰਚਾਇਤ ਦਾ 5 ਲੱਖ ਰੁਪਏ ਦਾ ਚੈੱਕ ਸੌਂਪਦੇ ਹੋਏ ਕਿਹਾ ਕਿ ਸਰਕਾਰ ਪਿੰਡਾਂ ਦੇ ਵਿਕਾਸ ਵਾਸਤੇ ਪੂਰੀ ਤਰਾਂ ਬਚਨਬੱਧ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੂਰੀ ਇਮਾਨਦਾਰੀ ਨਾਲ ਪੰਜਾਬ ਦੇ ਵਿਕਾਸ ਲਈ ਭਰਪੂਰ ਯਤਨ ਆਰੰਭੇ ਹੋਏ ਹਨ। ਉਨਾਂ ਪਿੰਡ ਵਿੱਚ ਖੇਡ ਸਟੇਡੀਅਮ ਬਣਾਏ ਜਾਣ ਦਾ ਐਲਾਨ ਵੀ ਕੀਤਾ ਤਾਂ ਜੋ ਨੌਜਵਾਨ ਵੱਧ ਤੋਂ ਵੱਧ ਖੇਡਾਂ ਵੱਲ ਧਿਆਨ ਦੇ ਸਕਣ। ਇਸ ਦੌਰਾਨ ਹਲਕਾ ਵਿਧਾਇਕ ਦੇ ਨਾਲ ਪਹੁੰਚੇ ਸੀਨੀਅਰ ਆਪ ਆਗੂ ਚੌਧਰੀ ਅਸ਼ੋਕ ਕੁਮਾਰ ਕਟਾਰੀਆ ਨੇ ਆਪ ਸਰਕਾਰ ਦੀਆਂ ਉਪਲਬਧੀਆਂ ਨੂੰ ਵਿਸਥਾਰ ਨਾਲ ਸਾਂਝਾ ਕਰਦੇ ਹੋਏ ਕਿਹਾ ਕਿ ਜੋ ਕੰਮ ਪਾਰਟੀ ਦੇ ਚੋਣ ਮੈਨੀਫੈਸਟੋ ਵਿੱਚ ਵੀ ਨਹੀਂ ਸਨ ਉਹਨਾਂ ਨੂੰ ਵੀ ਸਰਕਾਰ ਵੱਲੋਂ ਕੀਤਾ ਗਿਆ ਹੈ ਜਿਨਾਂ ਵਿੱਚ ਸੂਬੇ ਵਿੱਚ ਸੜਕ ਸੁਰੱਖਿਆ ਫੋਰਸ ਬਣਾਉਣਾ, ਹਲਕੇ ਵਿੱਚ ਨਹਿਰੀ ਪਾਣੀ ਦੀ ਪਹੁੰਚ, 10 ਲੱਖ ਰੁਪਏ ਦਾ ਸਿਹਤ ਬੀਮਾ ਆਦਿ ਮੁੱਖ ਤੌਰ ‘ਤੇ ਸ਼ਾਮਿਲ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਜਿਸ ਦੇ ਚਲਦਿਆਂ ਅੱਜ ਹਸਪਤਾਲਾਂ ਵਿੱਚ ਵਧੀਆ ਇਲਾਜ ਦੇ ਨਾਲ ਨਾਲ ਮੁਫਤ ਦਵਾਈਆਂ, ਹਰ ਪਰਿਵਾਰ ਨੂੰ ਮੁਫਤ ਦੀ ਸਹੂਲਤ, ਸਿੱਖਿਆ ਦੇ ਖੇਤਰ ਵਿੱਚ ਮਸਾਲੀ ਸੁਧਾਰ ਅਤੇ ਬਿਨਾਂ ਕਿਸੇ ਸਿਫਾਰਿਸ਼ ਜਾਂ ਰਿਸ਼ਵਤ ਦੇ ਪੜ੍ਹੇ ਲਿਖੇ ਯੋਗ ਨੌਜਵਾਨਾਂ ਨੂੰ ਨੌਕਰੀਆਂ ਸ਼ਾਮਿਲ ਹਨ। ਉਹਨਾਂ ਕਿਹਾ ਕਿ ਬਲਾਚੌਰ ਹਲਕੇ ਦੀ ਹਰ ਖਸਤਾ ਹਾਲ ਸੜਕ ਨੂੰ ਵਧੀਆ ਮਟੀਰੀਅਲ ਨਾਲ ਪੱਕਿਆਂ ਕੀਤਾ ਜਾ ਰਿਹਾ ਹੈ ਅਤੇ ਜਿੱਥੇ ਕਿਤੇ ਪਾਣੀ ਦੀ ਮਾਰ ਹੈ ਉਸ ਹਿੱਸੇ ਨੂੰ ਕੰਕਰੀਟ ਦਾ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਹਲਕੇ ਦੇ ਕਈ ਬਰਸਾਤੀ ਚੋਅ ਹਨ ਜਿਨਾਂ ਵਿੱਚ ਕਾਜਵਿਆਂ ਦੀ ਥਾਂ ਪੁਲ ਜਾਂ ਪੁਲੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵਿਰੋਧੀ ਨਿਤ ਨਵਾਂ ਮੁੱਦਾ ਲੈ ਕੇ ਆਪਣੇ ਆਪ ਨੂੰ ਚਮਕਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪ੍ਰੰਤੂ ਉਹਨਾਂ ਨੂੰ ਸੋਚ ਲੈਣਾ ਚਾਹੀਦਾ ਹੈ ਕਿ ਜੋ ਕੰਮ ਉਹਨਾਂ ਦੀ ਪਾਰਟੀ ਦੀ ਸਰਕਾਰ 70 ਸਾਲਾਂ ਵਿੱਚ ਨਹੀਂ ਕਰ ਸਕੀ ਉਹਨਾਂ ਨੂੰ ਆਪ ਸਰਕਾਰ ਨੇ ਚਾਰ ਸਾਲ ਦੇ ਕਾਰਜਕਾਲ ਵਿੱਚ ਹੀ ਪੂਰਾ ਕਰ ਦਿਖਾਇਆ ਹੈ। ਅਸ਼ੋਕ ਕਟਾਰੀਆ ਨੇ ਕਿਹਾ ਕਿ ਜਲਦੀ ਹੀ ਸਰਕਾਰ ਔਰਤਾਂ ਨਾਲ 1-1 ਹਜਾਰ ਰੁਪਏ ਦੇ ਕੀਤੇ ਵਾਅਦੇ ਨੂੰ ਵੀ ਪੂਰਾ ਕਰਨ ਜਾ ਰਹੀ ਹੈ ਜਿਸ ਨਾਲ ਵਿਰੋਧੀਆਂ ਦਾ ਇਹ ਰੌਲਾ ਵੀ ਬੰਦ ਹੋ ਜਾਵੇਗਾ। ਉਹਨਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਨਹਿਰੀ ਪਾਣੀ ਨੂੰ ਹਰ ਖੇਤ ਤੱਕ ਪਹੁੰਚਾਉਣ ਲਈ ਵੱਡੇ ਪੱਧਰ ‘ਤੇ ਕੰਮ ਜਾਰੀ ਹੈ ਅਤੇ ਇਹ ਕੰਮ ਤਿੰਨ ਪੜਾਵਾਂ ਵਿੱਚ ਪੂਰਾ ਕੀਤਾ ਜਾ ਰਿਹਾ ਹੈ ਜਿਸ ਨਾਲ ਇਸ ਹਲਕੇ ਦੇ ਕਿਸਾਨਾਂ ਨੂੰ ਇੱਕ ਵੱਡਾ ਲਾਭ ਪਹੁੰਚੇਗਾ। ਪਿੰਡ ਵਾਸੀਆਂ ਵੱਲੋਂ ਹਲਕਾ ਵਿਧਾਇਕ ਦੁਆਰਾ ਦਿੱਤੀ ਗਈ ਗਰਾਂਟ ਅਤੇ ਸਟੇਡੀਅਮ ਦੇ ਬਣਾਏ ਜਾਣ ਦੇ ਐਲਾਨ ਲਈ ਜਿੱਥੇ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਉੱਥੇ ਹੀ ਕੁਝ ਹੋਰ ਮੰਗਾਂ ਵੀ ਉਹਨਾਂ ਸਾਹਮਣੇ ਰੱਖੀਆਂ। ਇਸ ਮੌਕੇ ਚੌਧਰੀ ਨੌਹਰੀਆ ਰਾਮ, ਰਾਕੇਸ਼ ਕੁਮਾਰ ਹੈਪੀ, ਸਰਪੰਚ ਸ਼੍ਰੀਮਤੀ ਰੇਖਾ ਰਾਣੀ, ਬਿਹਾਰੀ ਲਾਲ, ਪੰਚ ਦੇਵਰਾਜ ਫੌਜੀ, ਅਸ਼ੋਕ ਕੁਮਾਰ ਪੀਪੀ, ਨੰਬਰਦਾਰ ਰਵਿੰਦਰ ਭਾਟੀਆ, ਹਰਦਿਆਲ ਚੰਦ, ਤਰਸੇਮ ਲਾਲ, ਰਾਮ ਦਾਸ, ਰਾਮ ਸ਼ਾਹ, ਦੀਪਕ ਕੁਮਾਰ, ਸੰਦੀਪ ਕੁਮਾਰ ਬਾਵਾ, ਸੁਭਾਸ਼ ਚੰਦਰ, ਰਾਕੇਸ਼ ਕੁਮਾਰ ਬੱਗੂ, ਰਜਿੰਦਰ ਕੁਮਾਰ, ਓਮ ਪ੍ਰਕਾਸ਼, ਪੁਰਸ਼ੋਤਮ ਲਾਲ ਤੇ ਹੋਰ ਪਿੰਡ ਦੇ ਪਤਵੰਤੇ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


