ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ): ਹਲਕਾ ਬਲਾਚੌਰ ਤੋਂ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਅੱਜ ਪਿੰਡ ਚਣਕੋਆ ਵਿਖੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ 16 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਬਣੀਆਂ ਗਲੀਆਂ ਦਾ ਉਦਘਾਟਨ ਕੀਤਾ ਗਿਆ ਅਤੇ ਇਹ ਗਲੀਆਂ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕੀਤੀਆਂ ਗਈਆਂ। ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਕਟਾਰੀਆ ਨੇ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਸਹੂਲਤਾਂ ਦੇ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਰਹਿਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ। ਇਸ ਮੌਕੇ ਜਸਵਿੰਦਰ ਸਿੰਘ JE, ਜਸਵੀਰ ਸਿੰਘ , ਕਿਰਨ ਦੇਵੀ GSR,ਨਰੇਸ਼ ਕੁਮਾਰ ਸਰਪੰਚ, ਰਾਜੀਵ ਸਿੰਘ,ਕੁਲਦੀਪ ਕੌਸ਼ਲ, ਦਵਿੰਦਰ ਸਿੰਘ,ਗੁਰਨਾਮ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ, ਪਰਮਜੀਤ ,ਪ੍ਰਤਾਪ ਸਿੰਘ ਆਦਿ ਹਾਜ਼ਰ ਸਨ l ਪਿੰਡ ਦੀ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਨੇ ਵਿਧਾਇਕਾ ਕਟਾਰੀਆ ਦਾ ਧੰਨਵਾਦ ਕੀਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



