ਨਵਾਂਸ਼ਹਿਰ (ਸਮਾਜ ਵੀਕਲੀ) ਬਲਾਚੌਰ (ਜਤਿੰਦਰ ਪਾਲ ਸਿੰਘ ਕਲੇਰ ) ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਬਲਾਚੌਰ ਤੋਂ ਵਿਧਾਇਕ ਸੰਤੋਸ਼ ਕਟਾਰੀਆ ਜੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਪਿੰਡ ਸਹੂੰਗੜਾ ਵਿਖੇ ਹਰ ਸ਼ਨੀਵਾਰ ਨੂੰ ਹੋਣ ਵਾਲੀ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਪਿੰਡ ਵਾਸੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਸਤਨਾਮ ਸਿੰਘ ਨੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੰਤੋਸ਼ ਕਟਾਰੀਆ ਦੇ ਕੰਮ ਕਰਨ ਦੇ ਸ਼ੈਲੀ ਦੀ ਪੁਰਜ਼ੋਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਇੱਕ ਬਹੁਤ ਹੀ ਮਿਹਨਤੀ ਅਤੇ ਲੋਕ-ਪੱਖੀ ਵਿਧਾਇਕ ਹਨ। ਉਹ ਹਲਕੇ ਦੇ ਲੋਕਾਂ ਦੀ ਹਰ ਛੋਟੀ-ਵੱਡੀ ਸਮੱਸਿਆ ਨੂੰ ਨਿੱਜੀ ਤੌਰ ‘ਤੇ ਸੁਣਦੇ ਹਨ ਅਤੇ ਉਸ ਦਾ ਤੁਰੰਤ ਹੱਲ ਕਰਵਾਉਂਦੇ ਹਨ। ਉਨ੍ਹਾਂ ਦੀ ਅਗਵਾਈ ਹੇਠ ਹਲਕੇ ਵਿੱਚ ਵਿਕਾਸ ਦੀ ਲਹਿਰ ਚੱਲ ਰਹੀ ਹੈ।”ਬਲਾਕ ਪ੍ਰਧਾਨ ਨੇ ਅੱਗੇ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਹੁਕਮਾਂ ਅਨੁਸਾਰ ਇਹ ਮੀਟਿੰਗਾਂ ਨਿਰੰਤਰ ਜਾਰੀ ਰਹਿਣਗੀਆਂ ਤਾਂ ਜੋ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਜਨਤਾ ਦੀਆਂ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ ਹੋ ਸਕੇ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣ ਅਤੇ ਪਾਰਟੀ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



