ਬਲਾਚੌਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਵੀਰਵਾਰ ਨੂੰ ਵਾਰਡ ਨੰਬਰ-5 ਵਿੱਚ ਨਵੀਂ ਬਣੀ ਗਲੀ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਜੈਕਟ ‘ਤੇ ਕੁੱਲ 14 ਲੱਖ 56 ਹਜ਼ਾਰ ਰੁਪਏ ਦੀ ਲਾਗਤ ਆਈ ਹੈ।ਉਦਘਾਟਨ ਦੌਰਾਨ ਵਿਧਾਇਕਾ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ‘ਗੱਲਾਂ ਦੀ ਨਹੀਂ, ਕੰਮ ਦੀ ਸਰਕਾਰ’ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ 2022 ਦੀਆਂ ਚੋਣਾਂ ਵੇਲੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਲਈ ਵੱਡੇ ਫੰਡ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਬੁਨਿਆਦੀ ਢਾਂਚੇ ਨਾਲ ਜੁੜੀਆਂ ਪੁਰਾਣੀਆਂ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ। ਵਿਧਾਇਕਾ ਨੇ ਵਾਰਡ ਨੰਬਰ-5 ਦੇ ਕੌਂਸਲਰ ਹਨੀ ਡੱਬ ਦੇ ਕੰਮਾਂ ਦੀ ਸ਼ਲਾਘਾ ਕੀਤੀ। ਕੌਂਸਲਰ ਹਨੀ ਡੱਬ ਨੇ ਇਸ ਵਿਕਾਸ ਕਾਰਜ ਲਈ ਵਿਧਾਇਕਾ ਅਤੇ ਨਗਰ ਕੌਂਸਲ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਦਾ ਧੰਨਵਾਦ ਕੀਤਾ।ਸਮਾਗਮ ਦੌਰਾਨ ਕੌਂਸਲਰ ਨਿਰਮਲਾ ਰਾਣੀ, ਰਾਧੇ ਸ਼ਾਮ ਬਿੱਲੂ ਚੌਧਰੀ, ਬਿੱਟੂ ਰਾਣਾ ਅਤੇ ਇਲਾਕੇ ਦੇ ਕਈ ਹੋਰ ਪਤਵੰਤੇ ਸੱਜਣ ਮੌਜੂਦ ਸਨ।
https://play.google.com/store/apps/details?id=in.yourhost.samajweekly



