ਬਲਾਚੌਰ, (ਸਮਾਜ ਵੀਕਲੀ) ( ਜਤਿੰਦਰ ਪਾਲ ਸਿੰਘ ਕਲੇਰ ) ਹਲਕਾ ਬਲਾਚੌਰ ਤੋਂ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਅੱਜ ਇਲਾਕੇ ਦੇ ਪਿੰਡਾਂ ਵਿੱਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪਿੰਡਾ ਵਿੱਚ ਵਿਸ਼ੇਸ਼ ਸਮਾਗਮ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਭੂਰੀਵਾਲੇ ਮਾਲੇਵਾਲ, ਚੰਦਿਆਣੀ ਕਲਾਂ, ਮੰਗੂਪੁਰ ਅਤੇ ਕੁੱਕੜ ਸੂਹਾ ਨੂੰ ਪੰਜ-ਪੰਜ ਲੱਖ ਰੁਪਏ ਦੇ ਪ੍ਰੋਤਸਾਹਨ ਚੈੱਕ ਭੇਟ ਕੀਤੇ।ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਪਿੰਡਾਂ ਵਿੱਚ ਧੜੇਬੰਦੀ ਖਤਮ ਕਰਕੇ ਏਕਤਾ ਦਾ ਸਬੂਤ ਦਿੰਦੀਆਂ ਹਨ।ਉਨ੍ਹਾਂ ਪੰਚਾਇਤ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਇਹ ਫੰਡ ਪੂਰੀ ਇਮਾਨਦਾਰੀ ਅਤੇ ਲੋਕ-ਭਾਗੀਦਾਰੀ ਨਾਲ ਵਿਕਾਸ ਕਾਰਜਾਂ ‘ਤੇ ਖਰਚੇ ਜਾਣ। ਸਰਕਾਰ ਦਾ ਟੀਚਾ ਪਿੰਡਾਂ ਨੂੰ ਆਤਮਨਿਰਭਰ ਅਤੇ ਮਾਡਲ ਪਿੰਡਾਂ ਵਜੋਂ ਵਿਕਸਿਤ ਕਰਨਾ ਹੈ। ਇਸ ਮੌਕੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਪਿੰਡਾਂ ਦੀ ਸਿਆਸਤ ਵਿੱਚੋਂ ਕੜਵਾਹਟ ਖਤਮ ਕਰਕੇ ਵਿਕਾਸ ਦੀ ਨਵੀਂ ਇਬਾਰਤ ਲਿਖ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਰਾਸ਼ੀ ਪਿੰਡਾਂ ਦੀ ਨੁਹਾਰ ਬਦਲਣ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਾਰੇ ਕਾਰਜ ਮਿਆਰੀ ਅਤੇ ਨਿਰਧਾਰਤ ਸਮੇਂ ਅੰਦਰ ਪੂਰੇ ਕੀਤੇ ਜਾਣਗੇ। ਇਸ ਮੌਕੇ ਚਾਰੇ ਪਿੰਡਾਂ ਦੇ ਸਰਪੰਚ, ਪੰਚ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



