ਪੰਜਾਬ ਵਿੱਚ 3000 ਅਤੇ ਹਲਕਾ ਬਲਾਚੌਰ ਵਿੱਚ ਬਣ ਰਹੇ ਹਨ 35 ਅਧੁਨਿਕ ਸਟੇਡੀਅਮ: ਸੰਤੋਸ਼ ਕਟਾਰੀਆ
ਬਲਾਚੌਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਹਲਕਾ ਬਲਾਚੌਰ ਦੇ ਸਰਵਪੱਖੀ ਵਿਕਾਸ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਪਿੰਡ ਘਮੌਰ ਵਿਖੇ ਖੁਸ਼ੀ ਦੀ ਲਹਿਰ ਦੌੜ ਗਈ। ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ 35 ਲੱਖ ਰੁਪਏ ਦੀ ਭਾਰੀ ਲਾਗਤ ਨਾਲ ਤਿਆਰ ਹੋਣ ਵਾਲੇ ਅਧੁਨਿਕ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮਨੋਰਥ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣਾ ਹੈ। ਉਨ੍ਹਾਂ ਇੱਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੂਰੇ ਪੰਜਾਬ ਵਿੱਚ 3000 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਇਕੱਲੇ ਬਲਾਚੌਰ ਹਲਕੇ ਵਿੱਚ 35 ਸਟੇਡੀਅਮਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਟੇਡੀਅਮ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਗੇ।ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਕਟਾਰੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ‘ਆਮ ਆਦਮੀ ਪਾਰਟੀ’ ਦੀ ਸਰਕਾਰ ਆਪਣੇ ਕੀਤੇ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਅਜਿਹੇ ਸਟੇਡੀਅਮ ਬਣਨ ਨਾਲ ਪੇਂਡੂ ਖੇਤਰ ਦੇ ਖਿਡਾਰੀ ਕੌਮਾਂਤਰੀ ਪੱਧਰ ‘ਤੇ ਨਾਮ ਰੌਸ਼ਨ ਕਰਨਗੇ। ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਸਮਾਗਮ ਦੌਰਾਨ ਪਿੰਡ ਵਾਸੀਆਂ ਨੇ ਵਿਧਾਇਕਾ ਅਤੇ ਉਨ੍ਹਾਂ ਦੀ ਟੀਮ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਹਰਸ਼ਦੀਪ ਸਿੰਘ ਜੇ.ਈ. ਪਰਮਿੰਦਰ ਸਿੰਘ,ਕੁਲਵਿੰਦਰ ਸਿੰਘਸਰਪੰਚ , ਮਹਿੰਦਰ ਸਿੰਘ,ਗੁਰਚੈਨ ਸਿੰਘ, ਜਸਪਾਲ ਸਿੰਘ,ਸੋਢੀ ਸਿੰਘ, ਮੁਲਖ਼ ਸਿੰਘ,ਓਮ ਪ੍ਰਕਾਸ਼,ਹਰਦੀਪ ਸਿੰਘ,ਜਰਨੈਲ ਸਿੰਘ,ਕੁਲਦੀਪ ਸਿੰਘ,ਭਜਨ ਸਿੰਘ, ਪ੍ਰੀਤਮ ਸਿੰਘ,ਕੁਲਵੀਰ ਸਿੰਘ, ਕਾਬਲ ਸਿੰਘ,ਪ੍ਰੇਮ ਚੰਦ,ਸ਼ਮਸੇਰ ਸਿੰਘ, ਰਵਿੰਦਰ ਸਿੰਘ ਆਦਿ ਸਮੂਹ ਪੰਚ ਅਤੇ ਸਮੂਹ ਨਗਰ ਨਿਵਾਸੀ ਹਾਜਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



