ਬਲਾਚੌਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ):ਹਲਕਾ ਬਲਾਚੌਰ ਤੋਂ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੇ ਸਫਲ ਕਾਰਜਕਾਲ ਨੂੰ ਸਮਰਪਿਤ ਪਿੰਡ ਰੱਕੜਾਂ ਢਾਹਾ ਵਿਖੇ ਇੱਕ ਵਿਸ਼ੇਸ਼ ‘ਜਨ ਸੰਵਾਦ’ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਬਾਰੇ ਜਾਣਕਾਰੀ ਦੇਣਾ ਸੀ।ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਕਟਾਰੀਆ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਮਾਨ ਸਰਕਾਰ ਨੇ ਵਿਕਾਸ ਦੀ ਨਵੀਂ ਇਬਾਰਤ ਲਿਖੀ ਹੈ। ਸੂਬੇ ਦੇ ਲਗਭਗ 90 ਫੀਸਦੀ ਲੋਕਾਂ ਨੂੰ ਜ਼ੀਰੋ ਬਿਜਲੀ ਬਿੱਲ ਦਾ ਸਿੱਧਾ ਲਾਭ ਮਿਲ ਰਿਹਾ ਹੈ।ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ ਪਾਰਦਰਸ਼ੀ ਤਰੀਕੇ ਨਾਲ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਆਮ ਆਦਮੀ ਕਲੀਨਿਕ ਅਤੇ ‘ਸਕੂਲ ਆਫ਼ ਐਮੀਨੈਂਸ’ ਰਾਹੀਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ । ਜਨ ਸੰਵਾਦ ਦੌਰਾਨ ਪਿੰਡ ਵਾਸੀਆਂ ਨੇ ਪਿੰਡ ਦੇ ਵਿਕਾਸ ਸਬੰਧੀ ਆਪਣੀਆਂ ਮੰਗਾਂ ਵਿਧਾਇਕਾ ਅੱਗੇ ਰੱਖੀਆਂ। ਵਿਧਾਇਕਾ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਇਨ੍ਹਾਂ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਪਿੰਡ ਦੀ ਪੰਚਾਇਤ, ਪਾਰਟੀ ਵਰਕਰ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਵਿਧਾਇਕਾ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਨਿੱਜੀ ਤੌਰ ‘ਤੇ ਸੁਣਨ ਅਤੇ ਹੱਲ ਕਰਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



