ਬਲਾਚੌਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਨੂੰ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਹਲਕਾ ਬਲਾਚੌਰ ਦੀ ਵਿਧਾਇਕਾ ਬੀਬੀ ਸੰਤੋਸ਼ ਕਟਾਰੀਆ ਵੱਲੋਂ ਅੱਜ ਪਿੰਡ ਅਟਾਲ ਮਜਾਰਾ ਵਿਖੇ 63.97 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਨਵੇਂ ਟਿਊਬਵੈੱਲ ਅਤੇ ਪਾਣੀ ਵਾਲੀ ਟੈਂਕੀ ਦਾ ਉਦਘਾਟਨ ਕਰਕੇ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਖ਼ਤ ਹਦਾਇਤਾਂ ਹਨ ਕਿ ਸੂਬੇ ਦਾ ਕੋਈ ਵੀ ਪਿੰਡ ਪੀਣ ਵਾਲੇ ਸਾਫ਼ ਪਾਣੀ ਅਤੇ ਸਿੰਜਾਈ ਦੀ ਸੁਵਿਧਾ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਇਸ ਨਵੇਂ ਟਿਊਬਵੈੱਲ ਨਾਲ ਪਿੰਡ ਦੇ ਹਰ ਘਰ ਤੱਕ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣੇਗੀ। ਇਸ ਮੌਕੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਵੀ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਗੱਲਾਂ ਵਿੱਚ ਨਹੀਂ ਸਗੋਂ ਕੰਮਾਂ ਵਿੱਚ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਅੱਗੇ ਕਿਹਾ ਪਿਛਲੀਆਂ ਸਰਕਾਰਾਂ ਨੇ ਪਛੜੇ ਇਲਾਕਿਆਂ ਦੀ ਸਾਰ ਨਹੀਂ ਲਈ ਪਰ ਅੱਜ ਬਲਾਚੌਰ ਹਲਕੇ ਦੇ ਹਰ ਪਿੰਡ ਵਿੱਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ।ਪੀਣ ਵਾਲੇ ਪਾਣੀ ਦੀ ਇਹ ਸਹੂਲਤ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜਿਸ ਨੂੰ ਅੱਜ ਪੂਰਾ ਕੀਤਾ ਗਿਆ ਹੈ।ਆਉਣ ਵਾਲੇ ਸਮੇਂ ਵਿੱਚ ਹਲਕੇ ਦੇ ਹੋਰਨਾਂ ਪਿੰਡਾਂ ਦੀਆਂ ਮੁਸ਼ਕਿਲਾਂ ਨੂੰ ਵੀ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਜਿਲਾ ਪ੍ਰਧਾਨ ਸਤਨਾਮ ਜਲਾਲਪੁਰ , ਸਿਮਰਨਜੀਤ ਸਿੰਘ ਕਾਰਜਕਾਰੀ ਇੰਜੀਨੀਅਰ, ਮਨਜੀਤ ਸਿੰਘ ਉਪ ਮੰਡਲ ਇੰਜੀਨੀਅਰ, ਸਰਪੰਚ ਕੁਲਵਿੰਦਰ ਕੌਰ,ਹਰਪ੍ਰੀਤ ਕੋਰ ਪੰਚ, ਆਸ਼ਾ ਰਾਣੀ ਪੰਚ, ਕੁਲਵਿੰਦਰ ਕੌਰ ਪੰਚ, ਬਹਾਦਰ ਸਿੰਘ ਪੰਚ, ਲਖਵਿੰਦਰ ਸਿੰਘ ਪੰਚ, ਹਰਬੰਸ ਸਿੰਘ ਕਾਨੂੰਗੋ, ਗੁਰਮੁਖ ਸਿੰਘ ਅਟਵਾਲ, ਪਿਆਰਾ ਸਿੰਘ ਬੈਂਸ, ਸ਼ਿੰਗਾਰਾ ਸਿੰਘ, ਗੁਰਨਾਮ ਸਿੰਘ, ਸੁਰਜੀਤ ਸਿੰਘ ਨੰਬਰਦਾਰ, ਬਖਸ਼ੀ ਰਾਮ, ਸਾਰੋ, ਸਤਪਾਲ, ਜਰਨੈਲ ਸਿੰਘ ਜੈਲੀਠ ਜਸਪਾਲ ਸਿੰਘ ਮਾਣੀ, ਗੋਪਾਲ ਕ੍ਰਿਸ਼ਨ, ਨਰੇਸ਼ ਕੋਛੜ, ਕੁਲਦੀਪ ਸਿੰਘ ਕੀਪਾ, ਮਨਜਿੰਦਰ ਸਿੰਘ ਅਤੇ ਪਿੰਡ ਦੀ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕਾ ਕਟਾਰੀਆ ਦਾ ਧੰਨਵਾਦ ਕੀਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



