*ਕਰੀਬ 25 ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ, ਇਲਾਕੇ ਵਿੱਚ ਖੁਸ਼ੀ ਦੀ ਲਹਿਰ*
ਬਲਾਚੌਰ (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ ): ਹਲਕਾ ਵਿਧਾਇਕਾ ਸੰਤੋਸ਼ ਕੁਮਾਰੀ ਕਟਾਰੀਆ ਵੱਲੋਂ ਅੱਜ ਹਲਕੇ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਪਿੰਡ ਕਿਸ਼ਨਪੁਰ ਵਿਖੇ ਇੱਕ ਅਹਿਮ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਵਿਧਾਇਕਾ ਕਟਾਰੀਆ ਨੇ ਪਿੰਡ ਨਿਵਾਸੀਆਂ ਦੀ ਸਹੂਲਤ ਲਈ ਲਗਭਗ 1 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਪੁਲੀ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਸਾਡੀ ਸਰਕਾਰ ਦੀ ਮੁੱਖ ਪਹਿਲ ਹੈ। ਉਨ੍ਹਾਂ ਦੱਸਿਆ ਕਿ ਇਸ ਪੁਲੀ ਦੇ ਬਣਨ ਨਾਲ ਸਿਰਫ਼ ਕਿਸ਼ਨਪੁਰ ਹੀ ਨਹੀਂ, ਸਗੋਂ ਆਲੇ-ਦੁਆਲੇ ਦੇ ਕਰੀਬ 25 ਪਿੰਡਾਂ ਦੇ ਲੋਕਾਂ ਨੂੰ ਆਵਾਜਾਈ ਵਿੱਚ ਆ ਰਹੀਆਂ ਵੱਡੀਆਂ ਮੁਸ਼ਕਲਾਂ ਤੋਂ ਨਿਜਾਤ ਮਿਲੇਗੀ। ਇਹ ਪੁਲੀ ਇਲਾਕੇ ਦੇ ਸੰਪਰਕ ਮਾਰਗਾਂ ਨੂੰ ਮਜ਼ਬੂਤ ਕਰੇਗੀ ਅਤੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਹਲਕਾ ਬਲਾਚੌਰ ਦੇ ਸਰਵਪੱਖੀ ਵਿਕਾਸ ਲਈ ਉਹ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਅਧੂਰੇ ਪਏ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਸਾਡਾ ਮਕਸਦ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਕਿਸੇ ਵੀ ਨਾਗਰਿਕ ਨੂੰ ਰੋਜ਼ਾਨਾ ਦੇ ਕੰਮਾਂ ਵਿੱਚ ਦਿੱਕਤ ਨਾ ਆਵੇ।”
ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਨੇ ਵਿਧਾਇਕਾ ਦਾ ਧੰਨਵਾਦ ਕੀਤਾ l ਇਸ ਮੌਕੇ ਸਰਪੰਚ ਨਰੇਸ਼ ਕੁਮਾਰ , ਸਰਪੰਚ ਅਵਤਾਰ ਚੰਦ ਭਰਥਲਾ ਬੇਟ ,ਦੀਦਾਰ ਸਿੰਘ ਪੰਚ , ਕੁਲਵੰਤ ਸਿੰਘ ਪੰਚ,ਸੁਰਿੰਦਰ ਕੋਰ ਪੰਚ ,ਮੋਹਨ ਕੌਰ ਪੰਚ, ਊਸ਼ਾ ਪੰਚ ,ਹਰਵਿੰਦਰ ਸਿੰਘ,ਅਵਤਾਰ ਸਿੰਘ,ਅਸ਼ੋਕ ਕੁਮਾਰ,ਵਿਨੋਦ ਕੁਮਾਰ,ਹਰਨੇਕ ਸਿੰਘ ,ਚਰਨਜੀਤ ਸਿੰਘ ਅਤੇ ਪਾਰਟੀ ਵਰਕਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



