ਬਲਾਚੌਰ (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ ) ਹਲਕਾ ਬਲਾਚੌਰ ਦੇ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਦੇ ਮਕਸਦ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਐਸ ਸੀ ਵਿੰਗ ਦੇ ਦੁਆਬਾ ਜੋਨ ਦੇ ਇੰਚਾਰਜ, ਜ਼ਿਲਾ ਪ੍ਰਧਾਨ, ਹਲਕਾ ਪ੍ਰਧਾਨ ਅਤੇ ਵੱਖ-ਵੱਖ ਬਲਾਕ ਪ੍ਰਧਾਨਾਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਵਿਧਾਇਕਾ ਕਟਾਰੀਆ ਨੇ ਆਗੂਆਂ ਨਾਲ ਪਾਰਟੀ ਢਾਂਚੇ ਨੂੰ ਹੋਰ ਸਰਗਰਮ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਐਸ ਸੀ ਵਿੰਗ ਦੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਹੈ। ਉਨ੍ਹਾਂ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਵਾਉਣ ਲਈ ਤਤਪਰ ਰਹਿਣ। ਪਾਰਟੀ ਸੰਗਠਨ ਦੇ ਨਾਲ-ਨਾਲ ਹਲਕੇ ਦੇ ਵਿਕਾਸ ਕਾਰਜਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਵਿਧਾਇਕਾ ਨੇ ਕਿਹਾ ਕਿ ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।ਵਿਕਾਸ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।ਹਲਕੇ ਦੇ ਹਰ ਵਰਗ ਦੀ ਭਲਾਈ ਲਈ ਸਰਕਾਰ ਵਚਨਬੱਧ ਹੈ। ਇਸ ਮੌਕੇ ਹਾਜ਼ਰ ਅਹੁਦੇਦਾਰਾਂ ਨੇ ਵਿਧਾਇਕਾ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰ ਦੇਣਗੇ ਅਤੇ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣਗੇ।ਇਸ ਮੌਕੇ ਦੁਆਬਾ ਜੋਨ ਦੇ ਪ੍ਰਧਾਨ ਜਰਨੈਲ ਨੰਗਲ ਜਿਲਾ ਪ੍ਰਧਾਨ ਸੋਹਣ ਲਾਲ ਢੰਡਾ ,ਹਲਕਾ ਪ੍ਰਧਾਨ ਕੁਲਦੀਪ ਸਿੰਘ ਬਲਾਕ ਮਨਜੀਤ ਬੇਦੀ,ਪ੍ਰੇਮ ਚੋਪੜਾ, ਕੁਲਵਿੰਦਰ ਕੁਮਾਰ ,ਲਖਵੀਰ ਸਿੰਘ, ਸੁਰਿੰਦਰ ਭੱਟੀ ,ਮਨਦੀਪ ਕੁਮਾਰ,ਨਵਜੋਤ ਕੁਮਾਰ ਆਦਿ ਹਾਜਰ ਸਨ l
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



