ਵਿਧਾਇਕ ਸਿਮਰਜੀਤ ਬੈਂਸ ਨੂੰ 3 ਫਰਵਰੀ ਤਕ ਗ੍ਰਿਫ਼ਤਾਰ ਨਾ ਕੀਤਾ ਜਾਵੇ; ਸੁਪਰੀਮ ਕੋਰਟ ਦੀ ਪੁਲੀਸ ਨੂੰ ਹਦਾਇਤ

ਨਵੀਂ ਦਿੱਲੀ (ਸਮਾਜ ਵੀਕਲੀ):  ਸੁਪਰੀਮ ਕੋਰਟ ਨੇ ਸੋਮਵਾਰ ਨੂੰ ਪੰਜਾਬ ਪੁਲੀਸ ਨੂੰ ਹਦਾਇਤ ਕੀਤੀ ਕਿ ਉਹ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਨੂੰ 3 ਫਰਵਰੀ ਤਕ ਗ੍ਰਿਫ਼ਤਾਰ ਨਾ ਕਰੇ। ਬੈਂਸ ਖਿਲਾਫ਼ ਜਬਰ ਜਨਾਹ ਮਾਮਲੇ ਵਿੱਚ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਉਂਜ ਅਦਾਲਤ ਇਸ ਪੱਖ ਵਿੱਚ ਸੀ ਕਿ ਮੁਲਜ਼ਮ ਵਿਧਾਇਕ ਨੂੰ 23 ਫਰਵਰੀ ਤਕ ਗ੍ਰਿਫ਼ਤਾਰ ਨਾ ਕੀਤਾ ਜਾਵੇ ਤਾਂ ਜੋ ਉਹ ਚੋਣ ਲੜ ਸਕੇ ਪਰ ਪੀੜਤਾ ਦੇ ਵਕੀਲ ਨੇ ਇਸ ਦਾ ਵਿਰੋਧ ਕੀਤਾ। ਉਪਰੋਕਤ ਹੁਕਮ ਚੀਫ ਜਸਟਿਸ ਐਨਵੀ ਰਾਮੰਨਾ , ਜਸਟਿਸ ਏਐਸ ਬੋਪੰਨਾ ਅਤੇ ਜਸਟਿਸ ਹਿਮਾ ਕੋਹਲੀ ਦੀ ਬੈਂਚ ਨੇ ਦਿੱਤੇ। ਪੀੜਤਾ ਦੇ ਵਕੀਲ ਨੇ ਮੁਲਜ਼ਮ ਨੂੰ ਰਾਹਤ ਦੇਣ ਦਾ ਇਹ ਕਹਿੰਦਿਆਂ ਵਿਰੋਧ ਕੀਤਾ ਕਿ ਉਸ ਖ਼ਿਲਾਫ਼ ਚਾਰ ਅਪਰਾਧਕ ਮਾਮਲੇ ਦਰਜ ਹਨ ਤੇ ਇਹ ਕੇਸ ਸਿਆਸੀ ਬਦਲਾਖੋਰੀ ਨਾਲ ਸਬੰਧਤ ਨਹੀਂ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਜਟ ਲੋਕ ਪੱਖੀ, ਨਿਵੇਸ਼, ਰੁਜ਼ਗਾਰ ਮੁਖੀ ਤੇ ਖੇਤੀ ਨੂੰ ਲਾਹੇਵੰਦ ਬਣਾਉਣ ਵਾਲਾ: ਮੋਦੀ
Next articleਪੀਐਲਸੀ-ਭਾਜਪਾ ਗੱਠਜੋੜ ਹੀ ਪੰਜਾਬ ਦੀ ਸੁਰੱਖਿਆ ਯਕੀਨੀ ਬਣਾ ਸਕਦੈ: ਕੈਪਟਨ