ਵਿਧਾਇਕ ਸੁਖਵਿੰਦਰ ਕੋਟਲੀ ਡੇਰਾ ਬਾਬੇ ਜੌੜੇ ਹੋਏ ਨਤਮਸਤਕ ਦਾ ਕੀਤਾ ਸ਼ਨਮਾਨ

ਫੋਟੋ ਅਜਮੇਰ ਦੀਵਾਨਾ

ਹੁਸ਼ਿਆਰਪੁਰ / ਰਾਏਪੁਰ ਰਸੂਲਪੁਰ   (ਸਮਾਜ ਵੀਕਲੀ) (ਤਰਸੇਮ ਦੀਵਾਨਾ )  ਵਿਧਾਨ ਸਭਾ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਕੋਟਲੀ ਆਪਣੇ ਵਿਧਾਨ ਸਭਾ ਦੇ ਮੈਂਬਰ ਵਜੋਂ ਤਿੰਨ ਸਾਲ ਪੂਰੇ ਹੋਣ ਤੇ ਸਤਿਗੁਰੂ ਦਾ ਸ਼ੁਕਰਾਨਾ ਕਰਨ ਵਾਸਤੇ ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ ਬਾਬੇ ਜੌੜੇ ਰਾਏਪੁਰ ਰਸੂਲਪੁਰ ਜਲੰਧਰ ਵਿਖੇ ਨਤਮਸਤਕ ਹੋ ਕੇ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਬਾਬਾ ਨਿਰਮਲ ਦਾਸ ਜੀ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ ਪੰਜਾਬ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੰਤ ਬਾਬਾ ਨਿਰਮਲ ਦਾਸ ਜੀ ਅਤੇ ਭੈਣ ਸੰਤੋਸ਼ ਕੁਮਾਰੀ ਪ੍ਰਧਾਨ ਨਾਰੀ ਸ਼ਕਤੀ ਫਾਊਂਡੇਸ਼ਨ ਭਾਰਤ ਵਲੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਉਨ੍ਹਾਂ ਦੇ ਬੇਟੇ ਲਖਵੀਰ ਸਿੰਘ ਲੱਕੀ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਜਲੰਧਰ ਦਿਹਾਤੀ, ਦਾਤਾਰ ਸਿੰਘ ਚਾਹਲ, ਲੰਬੜਦਾਰ ਜ਼ੋਰਾਵਰ ਸਿੰਘ ਸੰਘਵਾਲ, ਗੁਰਜੀਤ ਸਿੰਘ  ਅਤੇ ਸਾਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਵਲੋਂ ਸੰਤ ਬਾਬਾ ਨਿਰਮਲ ਦਾਸ ਜੀ ਅਤੇ ਭੈਣ ਸੰਤੋਸ਼ ਕੁਮਾਰੀ ਜੀ ਦਾ ਧੰਨਵਾਦ ਕੀਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਐਨ ਆਰ ਆਈ ਸਭਾ ਵਲੋਂ ਮਹਿਲਾ ਦਿਵਸ ਮੌਕੇ ਭੈਣ ਸੰਤੋਸ਼ ਕੁਮਾਰੀ ਨੂੰ ਕੀਤਾ ਗਿਆ ਸਨਮਾਨਤ
Next articleਥਾਣਾ ਮੇਹਟੀਆਣਾ ਦੀ ਪੁਲਿਸ ਨੇ 30 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕੀਤਾ ਇੱਕ ਵਿਅਕਤੀ ਨੂੰ ਕਾਬੂ : ਇੰਸਪੈਕਟਰ ਬਲਜੀਤ ਸਿੰਘ