ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਵਿਧਾਇਕਗ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 23 ਵਿਚ ਕਰੀਬ 18.60 ਲੱਖ ਰੁਪਏ ਦੀ ਲਗਾਤ ਨਾਲ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਇਕ ਮਹੱਤਵਪੂਰਨ ਕਦਮ ਹੈ। ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਗਲੀਆਂ ਦੇ ਨਿਰਮਾਣ ਨਾਲ ਲੋਕਾਂ ਦੀ ਆਵਾਜਾਈ ਦੀ ਸਮੱਸਿਆ ਦਾ ਹੱਲ ਹੋ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਕਾਰਜ ਨਾਲ ਇਲਾਕੇ ਦੀ ਮੁੱਖ ਸਮੱਸਿਆ ਦਾ ਪੱਕਾ ਹੱਲ ਹੋ ਜਾਵੇਗਾ। ਵਿਧਾਇਕ ਨੇ ਪੰਜਾਬ ਸਰਕਾਰ ਦੀਆ ਨੀਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਰਾਜ ਸਰਕਾਰ ਲੋਕਾਂ ਦੀ ਹਰ ਸਮੱਸਿਆ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਮੁਹੱਲਾ ਨਿਵਾਸੀਆਂ ਦੇ ਆਪਸੀ ਸਹਿਯੋਗ ਅਤੇ ਸਮਰਥਨ ਦੀ ਸ਼ਲਾਘਾ ਕੀਤੀ ਜੋ ਕਿ ਵਿਕਾਸ ਕਾਰਜਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਗਲੀ ਨਿਰਮਾਣ ਤਹਿਤ ਵਾਰਡ ਦੇ ਲੋਕਾਂ ਨੂੰ ਇਕ ਬਿਹਤਰ ਬੁਨਿਆਦੀ ਢਾਂਚਾ ਅਤੇ ਆਵਾਜਾਈ ਦਾ ਲਾਭ ਮਿਲੇਗਾ। ਇਹ ਕਾਰਜ ਸਰਕਾਰ ਦੀਆਂ ਉਨ੍ਹਾਂ ਵਿਕਾਸ ਯੋਜਨਾਵਾਂ ’ਤੇ ਮੋਹਰ ਲਗਾਉਂਦਾ ਹੈ ਜਿਸ ਦਾ ਉਦੇਸ਼ ਹਰ ਖੇਤਰ ਅਤੇ ਨਾਗਰਿਕ ਦੇ ਜੀਵਨ ਨੂੰ ਬਿਹਤਰ ਬਣਾਉਣਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj