ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸ਼ਹਿਰ ਦੇ ਵਿਕਾਸ ਨੂੰ ਹੁਲਾਰਾ ਦਿੰਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 34 ਦੇ ਮੌਲਵੀਆਂ ਮੁਹੱਲੇ ਵਿਚ 12.38 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਪ੍ਰੋਜੈਕਟ ਤਹਿਤ ਇਲਾਕੇ ਦੀਆਂ ਮੁੱਖ ਗਲੀਆਂ ਨੂੰ ਮਜ਼ਬੂਤ ਅਤੇ ਆਧੁਨਿਕ ਬਣਾਇਆ ਜਾਵੇਗਾ, ਜਿਸ ਨਾਲ ਸਥਾਨਕ ਨਿਵਾਸੀਆਂ ਨੂੰ ਆਉਣ-ਜਾਣ ਵਿਚ ਸਹੂਲਤ ਮਿਲੇਗੀ। ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਉਨ੍ਹਾਂ ਦੀ ਤਰਜ਼ੀਹ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 34 ਵਿਚ ਲੰਬੇ ਸਮੇਂ ਤੋਂ ਸੜਕਾਂ ਦੇ ਸੁਧਾਰ ਦੀ ਲੋੜ ਸੀ, ਇਸੇ ਨੂੰ ਧਿਆਨ ਵਿਚ ਰੱਖਦੇ ਹੋਏ, ਇਹ ਕੰਮ ਸ਼ੁਰੂ ਕੀਤਾ ਗਿਆ ਹੈ। ਵਿਧਾਇਕ ਜਿੰਪਾ ਨੇ ਦੱਸਿਆ ਕਿ ਇਹ ਸਿਰਫ਼ ਇਕ ਵਾਰਡ ਤੱਕ ਸੀਮਤ ਨਹੀਂ ਰਹੇਗਾ, ਸਗੋਂ ਪੂਰੇ ਸ਼ਹਿਰ ਵਿਚ ਲੋੜ ਅਨੁਸਾਰ ਸੜਕਾਂ, ਗਲੀਆਂ ਅਤੇ ਹੋਰ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਇਨ੍ਹਾਂ ਨੂੰ ਤੇਜ਼ੀ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ। ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਸਥਾਨਕ ਨਾਗਰਿਕਾਂ ਅਤੇ ਇਲਾਕੇ ਦੇ ਵਸਨੀਕਾਂ ਨੇ ਵਿਧਾਇਕ ਜਿੰਪਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਕੰਮ ਨਾ ਸਿਰਫ਼ ਆਵਾਜਾਈ ਨੂੰ ਸੌਖਾ ਬਣਾਏਗਾ ਬਲਕਿ ਬਰਸਾਤ ਦੇ ਦਿਨਾਂ ਵਿਚ ਪਾਣੀ ਭਰਨ ਦੀ ਸਮੱਸਿਆ ਤੋਂ ਵੀ ਰਾਹਤ ਮਿਲੇਗੀ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਰਾਜੇਸ਼ਵਰ ਦਿਆਲ ਬੱਬੀ, ਕੌਂਸਲਰ ਵਿਜੇ ਅਗਰਵਾਲ, ਅਜੇ ਵਰਮਾ, ਵਰਿੰਦਰ ਵੈਦ ਅਤੇ ਹੋਰ ਮੁਹੱਲਾ ਵਾਸੀ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



