ਵਿਧਾਇਕ ਜਿੰਪਾ ਨੇ ਵਾਰਡ ਨੰਬਰ 48 ਦੇ ਲਾਜਵੰਤੀ ਨਗਰ ’ਚ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਵਾਰਡ ਨੰਬਰ 48 ਦੇ ਨਾਲ-ਨਾਲ 49 ਤੇ 50 ਦੇ ਲੋਕਾਂ ਨੂੰ ਵੀ ਮਿਲੇਗਾ ਲਾਭ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਵਿਧਾਇਕ ਬ੍ਰਹਮ ਸੰਕਰ ਜਿੰਪਾ ਨੇ ਵਾਰਡ ਨੰਬਰ 48 ਦੇ ਲਾਜਵੰਤੀ ਨਗਰ ਵਿਚ ਟਿਊਬਵੈਲ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਇਲਾਕੇ ਵਿਚ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਬਣੀ ਹੋਈ ਸੀ ਜਿਸ ਨੂੰ ਦੂਰ ਕਰਨ ਲਈ ਇਹ ਟਿਊਬਵੈਲ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਟਿਊਬਵੈਲ 28 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਜਿਸ ਨਾਲ ਨਾ ਸਿਰਫ ਵਾਰਡ ਨੰਬਰ 48 ਦੇ ਲੋਕਾਂ ਨੂੰ ਬਲਕਿ ਵਾਰਡ ਨੰਬਰ 49 ਅਤੇ 50 ਦੇ ਲੋਕਾਂ ਨੂੰ ਵੀ ਲਾਭ ਮਿਲੇਗਾ। ਇਸ ਨਵੇਂ ਪ੍ਰੋਜੈਕਟ ਨਾਲ ਇਲਾਕੇ ਵਿਚ ਪੀਣ ਦੇ ਪਾਣੀ ਦੀ ਕਮੀ ਕਾਫੀ ਹੱਦ ਤੱਕ ਦੂਰ ਹੋਵੇਗੀ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਇਸ ਮਹੱਤਵਪੂਰਨ ਪ੍ਰੋਜੈਕਟ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਨਗਰ ਨਿਗਮ ਵਲੋਂ ਹੁਣ ਤੱਕ 35 ਕਰੋੜ ਰੁਪਏ ਦੇ ਵਿਕਾਸ ਕੰਮ ਕੀਤੇ ਜਾ ਚੁੱਕੇ ਹਨ। ਆਉਣ ਵਾਲੇ ਸਮੇਂ ਵਿਚ ਕਰੋੜਾਂ ਰੁਪਏ ਦੇ ਹੋਰ ਵਿਕਾਸ ਕਾਰਜ ਵੀ ਕਰਵਾਏ ਜਾਣਗੇ ਜਿਸ ਨਾਲ ਸ਼ਹਿਰ ਦਾ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਕੀਤਾ ਜਾ ਸਕੇਗਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤਾ ਚੌਧਰੀ, ਕੌਂਸਲਰ ਨਵਾਬ ਹੁਸੈਨ, ਕੌਂਸਲਰ ਗੁਰਮੀਤ, ਕੌਂਸਲਰ ਮੁਕੇਸ਼ ਕੁਮਾਰ ਮੱਲ, ਸਤਪਾਲ, ਤੀਰਥ ਰਾਮ ਅਤੇ ਬਲਵਿੰਦਰ ਸਮੇਤ ਹੋਰ ਪਤਵੰਤੇ ਵਿਅਕਤੀ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ – ਮੋਰਚਾ ਆਗੂ
Next articleਅਨਏਡਿਡ ਅਧਿਆਪਕਾਂ ਨੂੰ ਕਿਸੇ ਸਕੀਮ ਅਧੀਨ ਪੱਕਾ ਕੀਤਾ ਜਾਵੇ ‘ਤੇ ਡੀ.ਸੀ. ਰੇਟ ਤੇ ਵੇਤਨ ਦਿੱਤਾ ਜਾਵੇ