ਮਾਡਰਨ ਪੇਂਡੂ ਮਿੰਨੀ ਉਲੰਪਿਕ ਜਰਖੜ ਖੇਡਾਂ 7-8-9 ਫਰਵਰੀ ਨੂੰ

ਲੁਧਿਆਣਾ ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ)  ਪੰਜਾਬ ਦੀਆਂ 37ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ ਇਸ ਵਰੇ 7-8 ਅਤੇ 9 ਫਰਵਰੀ ਨੂੰ ਹੋਣਗੀਆਂ । ਜਰਖੜ ਖੇਡਾਂ ਸਬੰਧੀ ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਜਰਖੜ ਦੀ ਜਰੂਰੀ ਮੀਟਿੰਗ ਚੇਅਰਮੈਨ ਨਰਿੰਦਰ ਪਾਲ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਜਰਖੜ ਖੇਡ ਸਟੇਡੀਅਮ ਵਿਖੇ ਹੋਈ, ਮੀਟਿੰਗ ਦੇ ਕਾਰਵਾਈ ਬਾਰੇ ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਅਤੇ ਪ੍ਰਧਾਨ ਐਡਵੋਕੇਟ ਹਰਕਮਲ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਇਹਨਾਂ ਖੇਡਾਂ ਵਿੱਚ ਨਾਇਬ ਸਿੰਘ ਗਰੇਵਾਲ ਜੋਧਾ ਓਪਨ ਕਬੱਡੀ ਕੱਪ,ਹਾਕੀ ਸੀਨੀਅਰ (ਮੁੰਡੇ ਕੁੜੀਆਂ) ਹਾਕੀ ਸਬ ਜੂਨੀਅਰ ਮੁੰਡੇ ,ਵਾਲੀਬਾਲ , , ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੀਆਂ ਖੇਡਾਂ ਫੁੱਟਬਾਲ , ਕਬੱਡੀ ਤੋ ਇਲਾਵਾ ਸੀਨੀਅਰ ਸੈਕੰਡਰੀ ਸਕੂਲਾਂ ਦੇ ਬੱਚਿਆਂ ਦੀਆਂ ਖੇਡਾਂ ਰੱਸਾਕਸੀ ,ਕਬੱਡੀ ਨੈਸ਼ਨਲ ਸਟਾਈਲ ,ਵਾਲੀਬਾਲ ਆਦਿ ਹੋਰ ਖੇਡਾਂ ਦੇ ਮੁਕਾਬਲੇ ਹੋਣਗੇ । ਉਨ੍ਹਾਂ ਦੱਸਿਆ ਕਿ ਹਾਕੀ ਦੇ ਮੁਕਾਬਲੇ 7 ਫਰਵਰੀ ਨੂੰ ਸ਼ੁਰੂ ਹੋਣਗੇ ਜਦਕਿ ਟੂਰਨਾਮੈਂਟ ਦਾ ਉਦਘਾਟਨ ਵੀ 7 ਫਰਵਰੀ ਨੂੰ ਹੋਵੇਗਾ ਅਤੇ ਫਾਈਨਲ ਮੁਕਾਬਲੇ 9 ਫਰਵਰੀ ਨੂੰ ਹੋਣਗੇ । ਇਸ ਮੌਕੇ ਦੁਪਹਿਰੇ 2 ਵਜੇ ਨਾਮੀ ਗਾਇਕਾ ਦਾ ਖੁੱਲਾ ਅਖਾੜਾ ਲੱਗੇਗਾ। ਗਾਇਕਾਂ ਬਾਰੇ ਫੈਸਲਾ ਅਗਲੀ ਮੀਟਿੰਗ ਵਿੱਚ ਲਿਆ ਜਾਵੇਗਾ।ਕਬੱਡੀ ਦੇ ਮੈਚ ਸ਼ਾਮ 5 ਵਜੇ ਤੋਂ ਪਹਿਲਾਂ ਹੀ ਸਮਾਪਤ ਕਰ ਦਿੱਤੇ ਜਾਣਗੇ। ਜੇਤੂ ਖਿਡਾਰੀਆਂ ਨੂੰ ਏਵਨ ਸਾਈਕਲ ਕੰਪਨੀ ਵੱਲੋਂ 60 ਸਾਈਕਲ ਦਿੱਤੇ ਜਾਣਗੇ। ਅੱਜ ਦੀ ਮੀਟਿੰਗ ਵਿੱਚ ਇੰਸਪੈਕਟਰ ਬਲਬੀਰ ਸਿੰਘ ਹੀਰ, ਸਰਪੰਚ ਸੰਦੀਪ ਸਿੰਘ ਜਰਖੜ,ਸਰਪੰਚ ਬਲਵਿੰਦਰ ਸਿੰਘ ਮਹਿਮੂਦਪੁਰਾ, ਸ਼ਿੰਗਾਰਾ ਸਿੰਘ ਜਰਖੜ, ਪਰਮਜੀਤ ਸਿੰਘ ਨੀਟੂ, ਦੁਪਿੰਦਰ ਸਿੰਘ ਡਿੰਪੀ, ਸਾਹਿਬਜੀਤ ਸਿੰਘ ਜਰਖੜ, ਗੁਰਸਤਿੰਦਰ ਸਿੰਘ ਪਰਗਟ, ਪਰਮਜੀਤ ਸਿੰਘ ਪੰਮਾ ਗਰੇਵਾਲ, ਗੁਰਤੇਜ ਸਿੰਘ ਬਾਕਸਿੰਗ ਕੋਚ, ਜਸਮੇਲ ਸਿੰਘ ਨੋਕਵਾਲ, ਤੇਜਿੰਦਰ ਸਿੰਘ ਜਰਖੜ, ਆਦਿ ਹੋਰ ਪ੍ਰਬੰਧਕ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਨਵੇਂ ਸਾਲ ਮੌਕੇ ਨਗਰ ਨਿਗਮ ’ਚ ਕਰਵਾਇਆ ਹਵਨ ਸੰਸਦ ਡਾ. ਰਾਜ ਕੁਮਾਰ, ਡਿਪਟੀ ਕਮਿਸ਼ਨਰ ਤੇ ਮੇਅਰ ਨੇ ਕੀਤੀ ਸ਼ਿਰਕਤ ਨਗਰ ਨਿਗਮ ਦੇ ਪਦਉੱਨਤ ਹੋਏ ਕਰਮਚਾਰੀਆਂ ਨੂੰ ਸੌਂਪੇ ਤਰੱਕੀ ਪੱਤਰ
Next articleਲਾਇਨਜ਼ ਕਲੱਬ ਨੂਰਮਹਿਲ ਡ੍ਰੀਮ ਨੇ ਸਥਾਪਨਾ ਦਿਵਸ ਮਨਾਇਆ – ਲਾਇਨ ਆਂਚਲ ਸੰਧੂ ਸੋਖਲ