HOME ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਦਾ ਨਤੀਜਾ ਰਿਹਾ ਸ਼ਾਨਦਾਰ

ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਦਾ ਨਤੀਜਾ ਰਿਹਾ ਸ਼ਾਨਦਾਰ

3
ਭੀਖੀ,   (ਸਮਾਜ ਵੀਕਲੀ)   ( ਕਮਲ ਜਿੰਦਲ) ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਚੱਲ ਰਹੇ ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਵਿਖੇ ਸੈਸ਼ਨ 2025-26 ਦੇ ਸਾਲਾਨਾ ਨਤੀਜੇ ਦਾ ਐਲਾਨ ਸਕੂਲ ਵਿੱਚ ਬੜੇ ਉਤਸ਼ਾਹ ਨਾਲ ਕੀਤਾ ਗਿਆ। ਇਸ ਸਾਲ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਅਤੇ ਬਹੁਤ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ। ਹਰ ਕਲਾਸ ਵਿੱਚੋਂ ਅਵੱਲ ਰਹੇ ਹੋਣਹਾਰ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਅਮਨਦੀਪ ਦੋਦਰੀਆ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸਰਾਹਨਾ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਨਤੀਜੇ ਸਿਰਫ਼ ਅੰਕ ਨਹੀਂ ਹੁੰਦੇ, ਇਹ ਵਿਦਿਆਰਥੀਆਂ ਦੀ ਲਗਨ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਮਿਹਨਤ ਦਾ ਪ੍ਰਤੀਬਿੰਬ ਹੁੰਦੇ ਹਨ। ਅੰਤ ਵਿੱਚ ਸਭ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਚੇਅਰਮੈਨ ਸਤਨਾਮ ਜਲਾਲਪੁਰ ਵੱਲੋਂ ਪਿੰਡ ਜਗਤੇਵਾਲ ਦੇ ਪੰਚਾਇਤ ਘਰ ਲਈ 1 ਲੱਖ ਦੀ ਗ੍ਰਾਂਟ ਜਾਰੀ
Next articleਸਟੇਟ ਜਨਰਲ ਸੈਕਟਰੀ ਪੰਜਾਬ ਯੂਥ ਕਾਂਗਰਸ ਦੇ ਲਈ ਆਨਲਾਈਨ ਹੋਈ ਵੋਟਿੰਗ ਤੇ ਫਰਹੀਨ ਚੇਚੀ ਨੇ ਵੋਟਰਾਂ  ਤੇ ਸਪੋਟਰਾਂ ਦੀ ਕੀਤਾ ਧੰਨਵਾਦ