HOME *ਮਾਡਰਨ ਸੈਕੂਲਰ ਪਬਲਿਕ ਸਕੂਲ, ਭੀਖੀ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ UPSC ਵਿੱਚ...

*ਮਾਡਰਨ ਸੈਕੂਲਰ ਪਬਲਿਕ ਸਕੂਲ, ਭੀਖੀ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ UPSC ਵਿੱਚ 136ਵਾਂ ਰੈਂਕ ਹਾਸਲ ਕਰਕੇ ਮਾਰੀ ਵੱਡੀ ਮੱਲ; ਸਕੂਲ ਵਿਖੇ ਕੀਤਾ ਗਿਆ ਸ਼ਾਨਦਾਰ ਸਨਮਾਨ*

1
ਭੀਖੀ,   (ਸਮਾਜ ਵੀਕਲੀ)   (ਕਮਲ ਜਿੰਦਲ) ਡਾ.ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਚੱਲ ਰਹੀ ਸੰਸਥਾ ਮਾਡਰਨ ਸੈਕੂਲਰ ਪਬਲਿਕ ਸਕੂਲ, ਭੀਖੀ ਵਿਖੇ ਉਸ ਸਮੇਂ ਮਾਣ ਅਤੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ, ਜਦੋਂ ਸਕੂਲ ਦੀ ਪੁਰਾਣੀ ਹੋਣਹਾਰ ਵਿਦਿਆਰਥਣ Ms. ਮਨਪ੍ਰੀਤ ਕੌਰ (UPSC 2025 ਰੈਂਕਰ – AIR 136) ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਆਪਣੇ ਮਾਤ-ਸੰਸਥਾ ਪਹੁੰਚੀ। ਪਿੰਡ ਧਲੇਵਾਂ ਦੇ ਇੱਕ ਮੱਧਵਰਗੀ ਪਰਿਵਾਰ ਦੀ ਧੀ ਮਨਪ੍ਰੀਤ ਕੌਰ ਨੇ ਆਪਣੀ ਸਖ਼ਤ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਦੂਜੇ ਯਤਨ ਵਿੱਚ UPSC ਦੀ ਪ੍ਰੀਖਿਆ ਪਾਸ ਕਰਕੇ IPS ਅਫਸਰ ਦਾ ਰੁਤਬਾ ਹਾਸਲ ਕਰਕੇ ਇਲਾਕੇ ਅਤੇ ਸਕੂਲ ਦਾ ਨਾਂ ਸੁਨਹਿਰੀ ਅੱਖਰਾਂ ਵਿੱਚ ਲਿਖ ਦਿੱਤਾ ਹੈ। ਸਮਾਰੋਹ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਵੱਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ। ਪ੍ਰੋਗਰਾਮ ਦੌਰਾਨ LKG ਜਮਾਤ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ‘ਵੈਲਕਮ ਐਕਸ਼ਨ ਸੌਂਗ’ ਰਾਹੀਂ ਸਭ ਦਾ ਮਨ ਮੋਹ ਲਿਆ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਡਾਂਸ ਪੇਸ਼ਕਾਰੀ ਦਿੱਤੀ। ਸਫਲਤਾ ਦਾ ਜਸ਼ਨ ਮਨਾਉਂਦੇ ਹੋਏ ਮੈਨੇਜਮੈਂਟ ਅਤੇ ਸਟਾਫ ਵੱਲੋਂ ਕੇਕ ਕੱਟਣ ਦੀ ਰਸਮ ਵੀ ਨਿਭਾਈ ਗਈ। ਇਸ ਮੌਕੇ ‘ਮੇਗਾ ਓਲੰਪੀਆ ਕੰਬੈਟ ਚੈਂਪੀਅਨਸ਼ਿਪ 2025’ ਦੇ ਜੇਤੂ ਵਿਦਿਆਰਥੀਆਂ ਨੂੰ ਵੀ ਮਨਪ੍ਰੀਤ ਕੌਰ ਦੇ ਹੱਥੋਂ ਸਨਮਾਨਿਤ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਨਪ੍ਰੀਤ ਕੌਰ ਨੇ ਆਪਣੇ ਸਕੂਲੀ ਦਿਨਾਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਦੱਸਿਆ ਕਿ ਕਿਵੇਂ ਮਿਹਨਤ ਅਤੇ ਸਮੇਂ ਦੀ ਸਹੀ ਵਰਤੋਂ ਨਾਲ ਕਿਸੇ ਵੀ ਮੁਕਾਮ ਨੂੰ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ। ਸਮਾਰੋਹ ਵਿੱਚ ਮਾਡਰਨ ਕਾਲਜ ਆਫ ਐਜੂਕੇਸ਼ਨ ਭਿੱਖੀ ਦੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ,ਮਨਪ੍ਰੀਤ ਕੌਰ ਦੀ ਸਿਖਲਾਈ ਵਿੱਚ ਯੋਗਦਾਨ ਪਾਉਣ ਵਾਲੇ ਉਨਾਂ ਦੇ ਮਾਤਾ ਪਿਤਾ,ਪੁਰਾਣੇ ਅਧਿਆਪਕ ਜਗਸੀਰ ਸਿੰਘ ਅਤੇ ਹਰਭਜਨ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਮਨਪ੍ਰੀਤ ਦੀ ਕਾਮਯਾਬੀ ਦੀ ਸ਼ਲਾਘਾ ਕੀਤੀ। ਅਖੀਰ ਵਿੱਚ ਸਕੂਲ ਦੇ ਪ੍ਰਿੰਸੀਪਲ ਅਮਨਦੀਪ ਦੌਦਰੀਆ ਨੇ ਆਏ ਹੋਏ ਮਹਿਮਾਨਾਂ, ਪ੍ਰੈਸ ਰਿਪੋਰਟਰਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ। ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ। ਇਹ ਸਮਾਗਮ ਵਿਦਿਆਰਥੀਆਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਭਰਨ ਵਿੱਚ ਸਫਲ ਰਿਹਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਅੰਮ੍ਰਿਤਸਰ ‘ਚ ਸਰਕਾਰੀ ਅਫ਼ਸਰ ਦੀ ਖੁਦਕੁਸ਼ੀ ਨੇ ਮਚਾਈ ਹਲਚਲ 
Next articleSUNDAY SAMAJ WEEKLY = 22/03/2026