ਮੋਦੀ ਵੱਲੋਂ ਕਾਰਪੋਰੇਟਾਂ ਨੂੰ ਖੇਤੀ ਆਧੁਨਿਕ ਅਤੇ ਸਮਾਰਟ ਬਣਾਉਣ ਦਾ ਸੱਦਾ

ਨਵੀਂ ਦਿੱਲੀ (ਸਮਾਜ ਵੀਕਲੀ):  ਖਾਣ ਵਾਲੇ ਤੇਲਾਂ ਅਤੇ ਦਾਲਾਂ ਦੀ ਦਰਾਮਦ ਘੱਟ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਰਪੋਰੇਟਾਂ ਨੂੰ ਕਿਹਾ ਕਿ ਇਨ੍ਹਾਂ ਜ਼ਰੂਰੀ ਖੁਰਾਕੀ ਵਸਤਾਂ ਦਾ ਘਰੇਲੂ ਉਤਪਾਦਨ ਵਧਾਉਣ ਲਈ ਉਹ ਅੱਗੇ ਆਉਣ ਅਤੇ ਕਿਸਾਨਾਂ ਦੀ ਸਹਾਇਤਾ ਕਰਨ। ਆਮ ਬਜਟ ’ਚ ਖੇਤੀ ਸੈਕਟਰ ਨੂੰ ਮਜ਼ਬੂਤ ਬਣਾਉਣ ਲਈ ਰੱਖੀਆਂ ਯੋਜਨਾਵਾਂ ਬਾਰੇ ਕਰਵਾਏ ਗਏ ਇਕ ਵੈਬੀਨਾਰ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਭਾਰਤੀ ਕਾਰੋਬਾਰੀ ਘਰਾਣਿਆਂ ਨੂੰ ਮੋਟੇ ਅਨਾਜਾਂ ਦੀ ਬ੍ਰਾਂਡਿੰਗ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਅੱਗੇ ਆਉਣ ਦਾ ਵੀ ਸੱਦਾ ਦਿੱਤਾ ਹੈ। ਸਿੰਜਾਈ ਖੇਤਰ ’ਚ ਸਟਾਰਟ ਅੱਪਜ਼ ’ਤੇ ਜ਼ੋਰ ਦਿੰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ’ਚ ਵੀ ਵਪਾਰੀਆਂ ਲਈ ਬਹੁਤ ਸੰਭਾਵਨਾਵਾਂ ਹਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਬੀਜ ਤੋਂ ਲੈ ਕੇ ਮੰਡੀਆਂ ਤੱਕ ਉਨ੍ਹਾਂ ਨੂੰ ਆਧੁਨਿਕ ਸਹੂਲਤਾਂ ਦੇਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ਸ੍ਰੀ ਮੋਦੀ ਨੇ ਕਿਹਾ ਕਿ ਪਿਛਲੇ ਸੱਤ ਸਾਲਾਂ ’ਚ ਸਰਕਾਰ ਨੇ ਕਈ ਨਵੇਂ ਪ੍ਰਬੰਧ ਤਿਆਰ ਕੀਤੇ ਹਨ ਅਤੇ ਪੁਰਾਣਿਆਂ ’ਚ ਸੁਧਾਰ ਕੀਤਾ ਹੈ। ਉਨ੍ਹਾਂ ਕਿਹਾ,‘‘ਆਮ ਬਜਟ ’ਚ ਖੇਤੀ ਨੂੰ ਆਧੁਨਿਕ ਅਤੇ ਸਮਾਰਟ ਬਣਾਉਣ ਲਈ ਕਈ ਰਾਹ ਦੱਸੇ ਗਏ ਹਨ ਜਿਨ੍ਹਾਂ ’ਚ ਗੰਗਾ ਦੇ ਦੋਵੇਂ ਕੰਢਿਆਂ ’ਤੇ ਪੰਜ ਕਿਲੋਮੀਟਰ ਦੇ ਘੇਰੇ ’ਚ ਕੁਦਰਤੀ ਖੇਤੀ ਨੂੰ ‘ਮਿਸ਼ਨ ਮੋਡ’ ’ਤੇ ਕਰਾਉਣ ਦਾ ਟੀਚਾ ਵੀ ਸ਼ਾਮਲ ਹੈ।’’ ਉਨ੍ਹਾਂ ਕਿਹਾ ਕਿ ਸਿਰਫ਼ ਛੇ ਸਾਲਾਂ ’ਚ ਖੇਤੀ ਬਜਟ ਕਈ ਗੁਣਾਂ ਵਧ ਗਿਆ ਹੈ ਅਤੇ ਕਿਸਾਨਾਂ ਲਈ ਖੇਤੀ ਕਰਜ਼ਿਆਂ ’ਚ ਵੀ 7 ਸਾਲਾਂ ’ਚ ਢਾਈ ਗੁਣਾ ਦਾ ਵਾਧਾ ਹੋਇਆ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਿਰੋਧੀ ਪਾਰਟੀਆਂ ਨੇ ਅਹਿਮਦਾਬਾਦ ਧਮਾਕਿਆਂ ਦੇ ਫ਼ੈਸਲੇ ਦਾ ਸਵਾਗਤ ਨਹੀਂ ਕੀਤਾ: ਮੋਦੀ
Next articleਮੋਦੀ ਵੱਲੋਂ ਪੂਤਿਨ ਨੂੰ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦਾ ਸੁਝਾਅ