ਨਵੀਂ ਦਿੱਲੀ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦਾ ਮੁੱਖ ਮੰਤਰੀ ਬਣਨ ’ਤੇ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਸੂਬਾ ਸਰਕਾਰ ਦੇ ਨਾਲ ਮਿਲ ਕੇ ਪੰਜਾਬ ਦੀ ਬਿਹਤਰੀ ਲਈ ਕੰਮ ਜਾਰੀ ਰੱਖਣਗੇ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਵਿਚ ਇਕ ਸਾਦੇ ਸਮਾਰੋਹ ਦੌਰਾਨ ਸ੍ਰੀ ਚੰਨੀ ਨੂੰ ਅਹੁਦੇ ਦੀ ਸਹੁੰ ਚੁਕਵਾਈ। ਪ੍ਰਧਾਨ ਮੰਤਰੀ ਨੇ ਇਕ ਟਵੀਟ ਕਰ ਕੇ ਕਿਹਾ, ‘‘ਪੰਜਾਬ ਦੇ ਮੁੱਖ ਮੰਤਰੀ ਦੇ ਤੌਰ ’ਤੇ ਸਹੁੰ ਚੁੱਕਣ ’ਤੇ ਚਰਨਜੀਤ ਸਿੰਘ ਚੰਨੀ ਨੂੰ ਵਧਾਈ। ਪੰਜਾਬ ਸਰਕਾਰ ਦੇ ਨਾਲ ਮਿਲ ਕੇ ਅਸੀਂ ਸੂਬੇ ਤੇ ਸੂਬੇ ਦੇ ਲੋਕਾਂ ਦੀ ਬਿਹਤਰੀ ਲਈ ਕੰਮ ਜਾਰੀ ਰੱਖਾਂਗੇ।’’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly