ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਨੇ ਆਪਣੇ 8 ਸਾਲਾਂ ਦੇ ਕਾਰਜਕਾਲ ਵਿੱਚ ਪਹਿਲਾਂ ਨਾਲੋਂ ਕਿਤੇ ਵੱਧ ਕੰਮ ਕਿਸਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਹਨ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀਆਂ ਖੇਤੀ ਪੱਖੀ ਸਕੀਮਾਂ ਹੀ ਕਿਸਾਨਾਂ ਦੀ ਅਸਲ ਸ਼ਕਤੀ ਬਣ ਗਈਆਂ ਹਨ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਮਜਬੂਤ ਅਤੇ ਆਤਮ ਨਿਰਭਰ ਬਣਾਉਣ ਲਈ ਜਿਨ੍ਹਾਂ ਕੰਮ ਅੱਠ ਸਾਲਾਂ ਵਿੱਚ ਕੀਤਾ ਗਿਆ ਹੈ,ਉਨ੍ਹਾਂ ਪਹਿਲਾਂ ਕਦੇ ਵੀ ਨਹੀਂ ਹੋਇਆ ਸੀ।ਮੋਦੀ ਸਰਕਾਰ ਦੀਆ ਸਰਕਾਰ ਦੀਆਂ ਖੇਤੀ ਪੱਖੀ ਸਕੀਮਾਂ ਅੱਜ ਕਿਸਾਨਾਂ ਦੀ ਅਸਲ ਤਾਕਤ ਬਣ ਗਈਆਂ ਹਨ।
ਇਸ ਮੌਕੇ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਾਸੀ,ਭਾਜਪਾ ਦੇ ਜ਼ਿਲ੍ਹਾ ਜਰਨਲ ਸਕੱਤਰ ਜਗਦੀਸ਼ ਸ਼ਰਮਾ,ਜ਼ਿਲ੍ਹਾ ਉੱਪ ਪ੍ਰਧਾਨ ਧਰਮਪਾਲ ਮਹਾਜਨ,ਜ਼ਿਲ੍ਹਾ ਉੱਪ ਪ੍ਰਧਾਨ ਐਡਵੋਕੇਟ ਪਿਯੂਸ਼ ਮਨਚੰਦਾ,ਜ਼ਿਲ੍ਹਾ ਉੱਪ ਪ੍ਰਧਾਨ ਅਸ਼ੋਕ ਮਾਹਲਾ,ਜ਼ਿਲ੍ਹਾ ਉੱਪ ਪ੍ਰਧਾਨ ਪਵਨ ਧਿਰ,ਜ਼ਿਲ੍ਹਾ ਸਕੱਤਰ ਅਸ਼ਵਨੀ ਤੁਲੀ,ਸਾਬਕਾ ਕੌਂਸ਼ਲਾਰ ਰਾਜਿੰਦਰ ਸਿੰਘ ਧੰਜਲ,ਯੁਵਾ ਮੋਰਚਾ ਦੇ ਜ਼ਿਲ੍ਹਾ ਜਰਨਲ ਸਕੱਤਰ ਵਿਵੇਕ ਸਿੰਘ ਸੰਨੀ ਬੇਂਸ,ਆਈਟੀ ਸੈੱਲ ਦੇ ਸੂਬਾ ਉੱਪ ਮਾਰਧਾਂ ਵਿੱਕੀ ਗੁਜਰਾਲ ਆਦਿ ਹਾਜ਼ਰ ਸਨ।ਖੋਜੇਵਾਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਹਾੜੀ ਦੇ ਸੀਜ਼ਨ ਦੀਆਂ ਪ੍ਰਮੁੱਖ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਕੇ ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦਾ ਤੋਹਫ਼ਾ ਦੇਣ ਦਾ ਕੰਮ ਕੀਤਾ ਹੈ।
ਸੋਮਵਾਰ ਨੂੰ ਪੀਐਮ ਮੋਦੀ ਨੇ ਕਿਸਾਨ ਸਮਮਾਨ ਨਿਧਿ ਦੀ 12 ਵੀਂ ਕਿਸ਼ਤ ਜਾਰੀ ਕਰਕੇ 16 ਹਜ਼ਾਰ ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚਾਏ ਸਨ ਤੇ ਮੰਗਲਵਾਰ ਨੂੰ ਹਾੜੀ ਸੀਜ਼ਨ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ ਵਾਧਾ ਕਰਕੇ ਕਿਸਾਨਾਂ ਦੇ ਹਿੱਤ ਚ ਵੱਡਾ ਫੈਸਲਾ ਲਿਆ ਹੈ।ਖੋਜੇਵਾਲ ਨੇ ਹਾੜੀ ਸੀਜ਼ਨ ਦੀਆਂ ਮੁੱਖ ਫ਼ਸਲਾਂ ਦੇ ਨੌਂ ਫ਼ੀਸਦੀ ਤੱਕ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕੀਤੇ ਜਾਣ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਤੋਮਰ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਪ੍ਰਮੁੱਖ ਫਸਲ ਕਣਕ ਦੇ ਸਮਰਥਨ ਮੁੱਲ ਵਿੱਚ 110 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ,ਹਾੜੀ ਦੇ ਸੀਜ਼ਨ ਵਿੱਚ ਹੁਣ ਕਿਸਾਨ ਦੀ ਕਣਕ ਸਰਕਾਰੀ ਮੰਡੀਆਂ ਵਿੱਚ 2125 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਜਾਵੇਗੀ।
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਾਸੀ ਨੇ ਕਿਹਾ ਕਿ ਸਰਸੋਂ ਦੇ ਭਾਅ ਵਿੱਚ 400 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।ਦਾਲਾਂ ਅਤੇ ਤੇਲ ਬੀਜਾਂ ਨੂੰ ਉਤਸ਼ਾਹਿਤ ਕਰਨ ਲਈ ਦਾਲਾਂ ਦੀ ਕੀਮਤ ਵਿੱਚ 500 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ।ਸਰਕਾਰ ਨੇ ਜੌਂ ਦੀ ਕੀਮਤ ਵਿੱਚ 100 ਰੁਪਏ, ਛੋਲਿਆਂ ਦੀ ਕੀਮਤ ਵਿੱਚ 105 ਰੁਪਏ ਅਤੇ ਸੂਰਜਮੁਖੀ ਦੀ ਕੀਮਤ ਵਿੱਚ 209 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਹੈ।ਖੋਜੇਵਾਲ ਨੇ ਦੱਸਿਆ ਕਿ ਹਾੜੀ ਦੇ ਸੀਜ਼ਨ ਦੀਆਂ ਪ੍ਰਮੁੱਖ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਕੇ ਮੋਦੀ ਸਰਕਾਰ ਨੇ ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਦਾ ਕੰਮ ਕੀਤਾ ਹੈ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਨੂੰ ਪਹਿਲ ਦਿੰਦਿਆਂ ਬਿਜਾਈ ਦੇ ਸੀਜ਼ਨ ਤੋਂ ਪਹਿਲਾਂ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨਾ,ਕਿਸਾਨ ਸਨਮਾਨ ਨਿਧੀ ਦੀ ਰਾਸ਼ੀ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜਣਾ,ਕਿਸਾਨਾਂ ਨੂੰ ਸਮੇਂ ਸਿਰ ਬੀਜ ਅਤੇ ਖਾਦਾਂ ਮੁਹੱਈਆ ਕਰਵਾਉਣਾ ਗਰਾਂਟ ਆਧਾਰਿਤ ਸਿੰਚਾਈ ਸਕੀਮਾਂ ਨੂੰ ਜਮੀਨੀ ਪੱਧਰ ਤੇ ਲਾਗੂ ਕਰਨਾ,ਵਾਹੀਯੋਗ ਜ਼ਮੀਨ ਦੀ ਸਿਹਤ ਦੀ ਜਾਂਚ ਕਰਨਾ,ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਕਈ ਫੈਸਲੇ ਲਏ ਗਏ ਹਨ,ਜਿਸ ਨਾਲ ਕਿਸਾਨਾਂ ਦੀ ਆਮਦਨ ਲਗਾਤਾਰ ਵਧ ਰਹੀ ਹੈ।
ਖੋਜੇਵਾਲ ਨੇ ਕਿਹਾ ਕਿ ਪੀਐਮ ਮੋਦੀ ਨੇ 12 ਸਤੰਬਰ 2019 ਨੂੰ ਝਾਰਖੰਡ ਦੇ ਰਾਂਚੀ ਤੋਂ ਪ੍ਰਧਾਨ ਮੰਤਰੀ ਕਿਸਾਨ ਮਾਨਧਨ ਯੋਜਨਾ ਦੀ ਸ਼ੁਰੂਆਤ ਕੀਤੀ।ਇਸ ਸਕੀਮ ਤਹਿਤ ਕਿਸਾਨ ਦੇ 60 ਸਾਲ ਦੇ ਹੋਣ ਤੋਂ ਬਾਅਦ ਉਸ ਨੂੰ 3000 ਰੁਪਏ ਮਹੀਨਾ ਪੈਨਸ਼ਨ ਮਿਲਦੀ ਹੈ।ਇਸ ਸਕੀਮ ਤਹਿਤ ਤੁਹਾਨੂੰ 18 ਤੋਂ 40 ਸਾਲ ਦੀ ਉਮਰ ਦੇ ਵਿਚਕਾਰ ਅਪਲਾਈ ਕਰਨਾ ਪੈਂਦਾ ਹੈ।18 ਸਾਲ ਦੀ ਉਮਰ ਵਿੱਚ ਤੁਹਾਨੂੰ ਹਰ ਮਹੀਨੇ 55 ਰੁਪਏ ਪ੍ਰੀਮੀਅਮ ਦੇਣਾ ਪੈਂਦਾ ਹੈ।ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਦੇਸ਼ ਦੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਬੁਢਾਪੇ ਵਿੱਚ ਜੀਵਨ ਜੀਣ ਲਈ ਸਰਕਾਰ ਦੇ ਵਲੋਂ ਪੈਨਸ਼ਨ ਦਿੱਤੀ ਜਾਵੇਗੀ।ਪ੍ਰਧਾਨ ਮੰਤਰੀ ਕਿਸਾਨ ਮਾਨਧਨ ਯੋਜਨਾ ਦੇ ਤਹਿਤ ਦੇਸ਼ ਦੇ ਕਿਸਾਨਾਂ ਨੂੰ 60 ਸਾਲ ਦੀ ਉਮਰ ਦੇ ਬਾਅਦ ਬੁਢਾਪੇ ਵਿੱਚ ਚੰਗੀ ਤਰ੍ਹਾਂ ਜੀਣ ਲਈ ਸਰਕਾਰ ਵਲੋਂ 3000 ਰੁਪਏ ਪੈਨਸ਼ਨ ਧਨ ਰਾਸ਼ੀ ਦਿੱਤੀ ਜਾਵੇਗੀ।
ਇਸ ਸਕੀਮ ਤਹਿਤ ਪ੍ਰੀਮੀਅਮ ਦਾ 50% ਲਾਭਪਾਤਰੀਆਂ ਵੱਲੋਂ ਦਿੱਤਾ ਜਾਵੇਗਾ ਅਤੇ ਬਾਕੀ ਦਾ 50% ਪ੍ਰੀਮੀਅਮ ਸਰਕਾਰ ਵੱਲੋਂ ਦਿੱਤਾ ਜਾਵੇਗਾ।ਖੋਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਕਿਸਾਨਾਂ ਦੇ ਲਈ ਪੂਰੀ ਤਰ੍ਹਾਂ ਸਮਰਪਿਤ ਹੈ।ਮੋਦੀ ਸਰਕਾਰ 21 ਵੀਂ ਸਦੀ ਦੀਆਂ ਜਰੂਰਤਾਂ ਮੁਤਾਬਿਕ ਖੇਤੀਬਾੜੀ ਸੁਧਾਰ ਕਰਨ ਅਤੇ ਕਿਸਾਨਾਂ ਨੂੰ ਆਤਮ ਨਿਰਭਰ ਬਣਾਉਣ ਦੀ ਕੋਸ਼ਿਸ਼ ਵਿੱਚ ਲੱਗੀ ਹੋਈ ਹੈ।ਇਸ ਨਾਲ ਕਿਸਾਨਾਂ ਵਿੱਚ ਨਵਾਂ ਵਿਸ਼ਵਾਸ ਪੈਦਾ ਹੋਇਆ ਹੈ।ਉਨ੍ਹਾਂ ਦਾ ਜੀਵਨ ਪੱਧਰ ਵੀ ਸੁਧਰ ਰਿਹਾ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly