ਦਿੜ੍ਹਬਾ ਮੰਡੀ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) (ਸਮਾਜ ਵੀਕਲੀ): ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਤੋਂ ਪੰਜਾਬ ਦੀ ਹਿੱਸੇਦਾਰੀ ਖਤਮ ਕਰਨ ਦੀ ਘੜੀ ਜਾ ਰਹੀ ਸਾਜਿਸ਼ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ ਇਹ ਵਿਚਾਰ ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅਤੇ ਦਿੜ੍ਹਬਾ ਹਲਕੇ ਦੇ ਹਿੱਤਾਂ ਲਈ ਲੜਾਈ ਲੜਨ ਵਾਲੇ ਇਕੋਂ ਇੱਕ ਆਗੂ ਅਜ਼ਾਦ ਉਮੀਦਵਾਰ ਸ੍ਰ ਰਣ ਸਿੰਘ ਮਹਿਲਾਂ ਨੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਕਹੇਂ , ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਭਾਖੜਾ ਮੈਨੇਜਮੈਂਟ ਵਿੱਚ ਪੰਜਾਬ ਦੀ ਸੱਠ ਪ੍ਰਤੀਸ਼ਤ ਹਿੱਸੇਦਾਰੀ ਬਹਾਲ ਨਾ ਕੀਤੀ ਤਾਂ ਪੰਜਾਬ ਦੇ ਸਮੁੱਚੇ ਲੋਕ ਇੱਕ ਵੱਡਾ ਸਘੰਰਸ਼ ਵਿੱਢਣਗੇ ਜਿਸ ਤਰ੍ਹਾਂ ਅਸੀਂ ਖੇਤੀ ਸਬੰਧੀ ਬਣਾਏ ਤਿੰਨ ਕਾਲ਼ੇ ਕਾਨੂੰਨਾਂ ਨੂੰ ਵਾਪਸ ਕਰਵਾਏ ਹਨ ਉਸੇ ਤਰ੍ਹਾਂ ਇਹ ਹਿੱਸੇਦਾਰੀ ਹਰ ਹਾਲਤ ਲੈ ਕੇ ਰਹਾਂਗੇ, ਅਸੀਂ ਕਿਸੇ ਵੀ ਕੀਮਤ ਤੇ ਇਹ ਬਰਦਾਸ਼ਤ ਨਹੀਂ ਕਰਾਂਗੇ ਕਿ ਪੰਜਾਬ ਦੇ ਪਾਣੀਆਂ ਤੋਂ ਪੰਜਾਬ ਦਾ ਹੱਕ ਖੋਹ ਕੇ ਕੇਂਦਰ ਸਰਕਾਰ ਆਪਣੀ ਮਨਮਰਜ਼ੀ ਕਰੇਂ , ਇਸ ਸਬੰਧੀ ਉਨ੍ਹਾਂ ਜਿਥੇ ਪੰਜਾਬ ਦੇ ਸਮੁੱਚੇ ਲੋਕਾਂ ਨੂੰ ਜਾਗਰੂਕ ਕੀਤਾ ਉਥੇ ਪੰਜਾਬ ਦੇ ਸਮੁੱਚੇ ਨੰਬਰਦਾਰਾ ਨੂੰ ਵੀ ਪਾਣੀਆਂ ਦੇ ਮਸਲੇ ਤੇ ਡੱਟ ਕੇ ਕਿਸਾਨ ਜਥੇਬੰਦੀਆਂ ਦਾ ਸਾਥ ਦੇਣ ਲਈ ਕਿਹਾ ,ਰਣ ਸਿੰਘ ਮਹਿਲਾਂ ਨੇ ਕਿਹਾ ਪੰਜਾਬ ਦੇ ਹੱਕਾਂ ਲਈ ਲੜਾਈ ਲੜਣ ਵਾਲੀਆਂ ਜਥੇਬੰਦੀਆਂ ਦਾ ਪੰਜਾਬ ਦੇ ਸਮੁੱਚੇ ਨੰਬਰਦਾਰ ਪਹਿਲਾਂ ਦੀ ਤਰ੍ਹਾਂ ਡੱਟ ਕੇ ਸਾਥ ਦੇਣਗੇ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly