ਮੋਦੀ ਸਰਕਾਰ ਨੇ ਸੰਸਦ ਨੂੰ ਗੈਰਪ੍ਰਸੰਗਿਕ ਬਣਾਇਆ: ਜੈਰਾਮ ਰਮੇਸ਼

Congresss MP Jairam Ramesh

ਨਵੀਂ ਦਿੱਲੀ (ਸਮਾਜ ਵੀਕਲੀ):  ਸੀਨੀਅਰ ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਕਿਹਾ ਹੈ ਕਿ ਮੋਦੀ ਸਰਕਾਰ ਨੇ ਦੇਸ਼ ਦੀ ਸੰਸਦ ਨੂੰ ਗੈਰਪ੍ਰਸੰਗਿਕ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੌਨਸੂਨ ਇਜਲਾਸ ਦੌਰਾਨ ਭਾਜਪਾ ਦੀਆਂ ਕਥਿਤ ਆਪਹੁਦਰੀਆਂ ਕਰਕੇ ਵਿਰੋਧੀ ਧਿਰਾਂ ਗੁੱਸੇ ਵਿੱਚ ਹਨ, ਕਿਉਂਕਿ ਸੰਸਦ ਵਿੱਚ ਪੇਸ਼ ਕਈ ਬਿੱਲਾਂ ਨੂੰ ਅਜੇ ਤੱਕ ਸੰਸਦੀ ਕਮੇਟੀ ਕੋਲ ਨਜ਼ਰਸਾਨੀ ਲਈ ਵੀ ਨਹੀਂ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਵਿੱਚ ਸਿਰਫ 12 ਫੀਸਦ ਬਿੱਲ ਸੰਸਦ ਕਮੇਟੀ ਕੋਲ ਨਜ਼ਰਸਾਨੀ ਲਈ ਭੇਜੇ ਗਏ ਹਨ ਜਦੋਂ ਕਿ ਸਰਕਾਰ ਦੇ ਪਹਿਲੇ ਕਾਰਜਕਾਲ ਵਿੱਚ 27 ਫੀਸਦ ਬਿੱਲ ਅਤੇ ਇਸ ਤੋਂ ਪਹਿਲਾਂ ਯੂਪੀਏ ਦੇ ਦੋ ਕਾਰਜਕਾਲਾਂ ਵਿੱਚ 60 ਫੀਸਦ ਬਿੱਲ ਸੰਸਦ ਕਮੇਟੀ ਕੋਲ ਨਜ਼ਰਸਾਨੀ ਲਈ ਭੇਜੇ ਗਏ ਸਨ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤੇਜ਼ ਬੁਖ਼ਾਰ ਕਾਰਨ ਨੀਰਜ ਚੋਪੜਾ ਹਰਿਆਣਾ ਸਰਕਾਰ ਦੇ ਸਨਮਾਨ ਸਮਾਗਮ ’ਚ ਸ਼ਾਮਲ ਨਾ ਹੋਇਆ, ਖੱਟਰ ਵੀ ਭਰਾ ਦੀ ਮੌਤ ਕਾਰਨ ਨਾ ਪੁੱਜੇ
Next articleਬਦਨੌਰ ਨੂੰ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਤੋਂ ਲਾਂਭੇ ਨਹੀਂ ਕੀਤਾ ਜਾਵੇਗਾ: ਗ੍ਰਹਿ ਮੰਤਰਾਲਾ