‘ਮੋਦੀ ਸਰਕਾਰ ਦਾ ਪੰਜਾਬ ਦੇ ਕਿਸਾਨਾਂ ’ਤੇ ਇਕ ਹੋਰ ਵਾਰ’

(ਸਮਾਜ ਵੀਕਲੀ):  ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਐੱਫਸੀਆਈ ਦੇ ਉਪਰੋਕਤ ਹੁਕਮਾਂ ਨੂੰ ਕੇਂਦਰ ਸਰਕਾਰ ਦਾ ਪੰਜਾਬ ਦੇ ਲੋਕਾਂ ’ਤੇ ਇੱਕ ਹੋਰ ਤਿੱਖਾ ਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣ-ਬੁੱਝ ਕੇ ਨਵੀਆਂ ਸ਼ਰਤਾਂ ਲਿਆ ਕੇ, ਜਿੱਥੇ ਕਿਸਾਨਾਂ ਲਈ ਮੁਸੀਬਤਾਂ ਖੜ੍ਹੀਆਂ ਕਰ ਰਹੀ ਹੈ, ਉੱਥੇ ਮਜ਼ਦੂਰਾਂ, ਟਰਾਂਸਪੋਰਟਰਾਂ ਦਾ ਆਰਥਿਕ ਨੁਕਸਾਨ ਵੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਲਗਾਤਾਰ ਖੇਤੀ ਲਾਗਤ ਖਰਚੇ ਵਧਾ ਰਹੀ ਹੈ ਅਤੇ ਜਿਣਸਾਂ ਦੀ ਖਰੀਦ ਵਿੱਚ ਬੇਲੋੜੀਆਂ ਸ਼ਰਤਾਂ ਮੜ੍ਹ ਕੇ ਕਿਸਾਨਾਂ ਨੂੰ ਖੇਤੀ ਕਿੱਤੇ ਤੋਂ ਬਾਹਰ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹੁਕਮਾਂ ਨਾਲ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਖੇਤੀ ਕਾਰੋਬਾਰ ਵਿੱਚ ਲਿਆਉਣ ਲਈ ਰਸਤੇ ਤਲਾਸ਼ੇ ਜਾ ਰਹੇ ਹਨ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਮੰਡੀਆਂ ਵਿੱਚੋਂ ਖਰੀਦ ਕੀਤੀ ਕਣਕ ਦੀ ਐੱਫਸੀਆਈ ਵੱਲੋਂ ਲਿਫਟਿੰਗ ਰੋਕਣ ਦੇ ਹੁਕਮ ਤੁਰੰਤ ਰੱਦ ਕਰੇ ਜਾਂ ਫਿਰ ਕਿਸਾਨ-ਮਜ਼ਦੂਰਾਂ ਦੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ।

Previous articleਵਿਦੇਸ਼ੀ ਤਾਕਤਾਂ ਵੱਲੋਂ ਥੋਪੀ ਸਰਕਾਰ ਪ੍ਰਵਾਨ ਨਹੀਂ: ਇਮਰਾਨ
Next articleਆਰਬੀਆਈ ਵੱਲੋਂ ਮਹਿੰਗਾਈ ਦਰ 5.7 ਫੀਸਦ ਰਹਿਣ ਦੀ ਪੇਸ਼ੀਨਗੋਈ