ਮੋਦੀ ਨੇ ਪਹਿਲਾਂ ਹਵਾਈ ਯਾਤਰਾ ਰਾਹੀਂ ਫ਼ਿਰੋਜ਼ਪੁਰ ਜਾਣਾ ਸੀ ਪਰ ਐਨ ਮੌਕੇ ਯੋਜਨਾ ਬਦਲੀ: ਚੰਨੀ

Punjab Chief Minister Charanjit Channi

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੋਈ ਖਾਮੀ ਰੱਖੀ ਗਈ ਸੀ। ਉਨ੍ਹਾਂ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਗ੍ਰਹਿ ਮੰਤਰਾਲੇ ਨੇ ਸ੍ਰੀ ਮੋਦੀ ਦੀ ਪੰਜਾਬ ਰੈਲੀ ਰੱਦ ਹੋਣ ਤੋਂ ਬਾਅਦ ਰਾਜ ਨੂੰ ਜ਼ਿੰਮੇਵਾਰੀ ਤੈਅ ਕਰਨ ਲਈ ਕਿਹਾ। ਸ੍ਰੀ ਚੰਨੀ ਨੇ ਕਿਹਾ ਕਿ ਬਠਿੰਡਾ ਤੋਂ ਫਿਰੋਜ਼ਪੁਰ ਤੱਕ ਸੜਕੀ ਯਾਤਰਾ ਕਰਨਾ ਪ੍ਰਧਾਨ ਮੰਤਰੀ ਦਾ ਅੰਤਿਮ ਸਮੇਂ ਲਿਆ ਫੈਸਲਾ ਸੀ। ਉਨ੍ਹਾਂ ਕਿਹਾ, ‘ਸ਼ੁਰੂਆਤ ਵਿੱਚ ਪ੍ਰਧਾਨ ਮੰਤਰੀ ਨੇ ਹਵਾਈ ਯਾਤਰਾ ਕਰਨੀ ਸੀ ਪਰ ਯਾਤਰਾ ਦੀ ਯੋਜਨਾ ਬਦਲ ਗਈ। ਚੰਨੀ ਨੇ ਕਿਹਾ ਕਿ ਭਾਜਪਾ ਪੰਜਾਬ ਸਰਕਾਰ ‘ਤੇ ਸਿਆਸੀ ਕਾਰਨਾਂ ਕਰਕੇ ਦੋਸ਼ ਲਗਾ ਰਹੀ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦੂਜੀ ਲਹਿਰ ਦੇ ਮੁਕਾਬਲੇ ਮੌਜੂਦਾ ਸਮੇਂ ਤੇਜ਼ੀ ਨਾਲ ਫੈਲ ਰਿਹੈ ਕਰੋਨਾ
Next articleਹਿਮਾਚਲ ਪ੍ਰਦੇਸ਼ ਵਿੱਚ ਰਾਤ ਦਾ ਕਰਫਿਊ ਲਾਗੂ