ਮੋਦੀ ਵੱਲੋਂ ਯੂਕਰੇਨ ਸੰਕਟ ’ਤੇ ਉੱਚ ਪੱਧਰੀ ਬੈਠਕ, ਪੂਤਿਨ ਨਾਲ ਫੋਨ ’ਤੇ ਕੀਤੀ ਗੱਲਬਾਤ

ਨਵੀਂ ਦਿੱਲੀ (ਸਮਾਜ ਵੀਕਲੀ):  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਸੰਕਟ ਉਤੇ ਉੱਚ ਪੱਧਰੀ ਬੈਠਕ ਕੀਤੀ ਹੈ। ਯੂਕਰੇਨ ਵਿਚ ਫਸੇ ਨਾਗਰਿਕਾਂ ਨੂੰ ਕੱਢਣ ਲਈ ਭਾਰਤ ਆਪਣੇ ਯਤਨਾਂ ਵਿਚ ਹੋਰ ਵਾਧਾ ਕਰ ਰਿਹਾ ਹੈ। ਮੀਟਿੰਗ ਵਿਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਕਈ ਉੱਚ ਅਧਿਕਾਰੀਆਂ ਨੇ ਵੀ ਬੈਠਕ ਵਿਚ ਹਿੱਸਾ ਲਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਦੇਰ ਰਾਤ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਫੋਨ ’ਤੇ ਗੱਲਬਾਤ ਕਰਕੇ ਭਾਰਤੀਆਂ ਨੂੰ ਯੂਕਰੇਨ ’ਚੋਂ ਸੁਰੱਖਿਅਤ ਕੱਢਣ ਬਾਰੇ ਚਰਚਾ ਕੀਤੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਿਚਾਰ ਪ੍ਰਵਾਹ….
Next articleਯੂਕਰੇਨ ਸੰਕਟ: ਸੰਯੁਕਤ ਰਾਸ਼ਟਰ ’ਚ ਰੂਸ ਖ਼ਿਲਾਫ਼ ਮਤਾ ਪਾਸ