ਅਡਾਨੀ ਨੂੰ ਬਚਾਅ ਰਹੇ ਨੇ ਮੋਦੀ: ਰਾਹੁਲ

ਨਵੀਂ ਦਿੱਲੀ (ਸਮਾਜ ਵੀਕਲੀ) : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੇ ਅਮਰੀਕਾ ਆਧਾਰਿਤ ਕੰਪਨੀ ਵੱਲੋਂ ਅਡਾਨੀ ਗਰੁੱਪ ਖ਼ਿਲਾਫ਼ ਲਾਏ ਗਏ ਦੋਸ਼ਾਂ ਦੀ ਜਾਂਚ ਲਈ ਕੋਈ ਹੁਕਮ ਨਹੀਂ ਦਿੱਤੇ ਹਨ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਗੌਤਮ ਅਡਾਨੀ ਨੂੰ ਨਰਿੰਦਰ ਮੋਦੀ ਬਚਾਅ ਰਹੇ ਹਨ। ਰਾਹੁਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਜਿਹੜੇ ਸਵਾਲ ਪੁੱਛੇ ਗਏ ਸਨ, ਉਨ੍ਹਾਂ ਦੇ ਜਵਾਬ ਨਹੀਂ ਦਿੱਤੇ ਹਨ। ਪ੍ਰਧਾਨ ਮੰਤਰੀ ਵੱਲੋਂ ਲੋਕ ਸਭਾ ’ਚ ਰਾਸ਼ਟਰਪਤੀ ਦੇ ਭਾਸ਼ਨ ’ਤੇ ਧੰਨਵਾਦ ਮਤੇ ਦਾ ਜਵਾਬ ਦੇਣ ਮਗਰੋਂ ਰਾਹੁਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ,‘‘ਮੈਂ ਸੰਤੁਸ਼ਟ ਨਹੀਂ ਹਾਂ ਪਰ ਇਸ ਤੋਂ ਸੱਚਾਈ ਸਾਹਮਣੇ ਆ ਗਈ ਹੈ। ਜਾਂਚ ਦੀ ਕੋਈ ਗੱਲ ਨਹੀਂ ਕੀਤੀ ਗਈ ਹੈ। ਜੇਕਰ ਉਹ (ਪ੍ਰਧਾਨ ਮੰਤਰੀ) ਅਡਾਨੀ ਦੇ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਜਾਂਚ ਦੀ ਸਹਿਮਤੀ ਦੇਣੀ ਚਾਹੀਦੀ ਸੀ। ਰੱਖਿਆ ਖੇਤਰ ’ਚ ਫਰਜ਼ੀ ਕੰਪਨੀਆਂ ਦੀ ਕੋਈ ਜਾਂਚ ਨਹੀਂ ਹੋ ਰਹੀ ਹੈ ਅਤੇ ਬੇਨਾਮੀ ਪੈਸਾ ਹੱਥ ਵਟਾ ਰਿਹਾ ਹੈ ਪਰ ਪ੍ਰਧਾਨ ਮੰਤਰੀ ਨੇ ਇਸ ਬਾਰੇ ਕੁਝ ਵੀ ਨਹੀਂ ਬੋਲਿਆ। ਇਹ ਬਹੁਤ ਵੱਡਾ ਘੁਟਾਲਾ ਹੈ। ਇਹ ਸਪੱਸ਼ਟ ਹੈ ਕਿ ਪ੍ਰਧਾਨ ਮੰਤਰੀ ਉਨ੍ਹਾਂ ਨੂੰ ਬਚਾਅ ਰਹੇ ਹਨ।’’ ਰਾਹੁਲ ਨੇ ਕਿਹਾ ਕਿ ਇਹ ਕੌਮੀ ਸੁਰੱਖਿਆ ਅਤੇ ਦੇਸ਼ ਦੇ ਬੁਨਿਆਦੀ ਢਾਂਚੇ ਦਾ ਸਵਾਲ ਹੈ।

 

Previous articleਕੋਟਾ: ਨੀਟ ਦੀ ਤਿਆਰੀ ਕਰ ਰਹੀ ਲੜਕੀ ਨੇ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੀ
Next articleਆਬਕਾਰੀ ਨੀਤੀ ਕੇਸ: ਦੀਪ ਮਲਹੋਤਰਾ ਦਾ ਪੁੱਤਰ ਗੌਤਮ ਗ੍ਰਿਫ਼ਤਾਰ