ਮੋਦੀ ਨੇ 9.26 ਕਰੋੜ ਕਿਸਾਨਾਂ ਦੇ ਖਾਤਿਆਂ ਚ 20 ਹਜ਼ਾਰ ਕਰੋੜ ਰੁਪਏ ਟਰਾਂਸਫਰ ਕੀਤੇ ਕਰਕੇ ਕਿਸਾਨ ਹਿਤੈਸ਼ੀ ਹੋਣ ਦਾ ਦਿੱਤਾ ਸਬੂਤ-ਖੋਜੇਵਾਲ
ਕਪੂਰਥਲਾ , (ਸਮਾਜ ਵੀਕਲੀ) ( ਕੌੜਾ )- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਜਾਰੀ ਕੀਤੀ ਗਈ ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਤੇ ਪ੍ਰਤੀਕਰਮ ਦਿੰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਮੋਦੀ ਅਤੇ ਐਨਡੀਏ ਸਰਕਾਰ ਸੱਚਮੁੱਚ ਹੀ ਕਿਸਾਨ ਹਿਤੈਸ਼ੀ ਸਰਕਾਰ ਹਨ।ਖੋਜੇਵਾਲ ਨੇ ਕਿਹਾ ਕਿ ਤੀਸਰੀ ਵਾਰ ਪ੍ਰਧਾਨ ਮੰਤਰੀ ਚੁਣੇ ਜਾਣ ਤੋਂ ਬਾਅਦ ਪੀਐਮ ਮੋਦੀ ਨੇ ਤੁਰੰਤ 9.26 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ ਇੱਕ ਪੈਨ ਨਾਲ 20 ਹਜ਼ਾਰ ਕਰੋੜ ਰੁਪਏ ਟਰਾਂਸਫਰ ਕਰਕੇ ਦੱਸ ਦਿੱਤਾ ਹੈ ਕਿ ਕਿਸਾਨਾਂ ਦਾ ਸਨਮਾਨ ਮੋਦੀ ਦੇ ਲਈ ਸਰਵਉੱਚ ਹੈ।ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪੰਜਾਬ ਦੇ 22 ਲੱਖ 94 ਹਜ਼ਾਰ ਕਿਸਾਨਾਂ ਦੇ ਖਾਤਿਆਂ ਵਿੱਚ ਕਿਸਾਨ ਸਨਮਾਨ ਯੋਜਨਾ ਦੀ 17ਵੀਂ ਪਹੁੰਚ ਗਈ ਹੈ।ਖੋਜੇਵਾਲ ਨੇ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।ਖੋਜੇਵਾਲ ਨੇ ਕਿਹਾ ਕਿ ਭਾਰਤ ਇੱਕ ਖੇਤੀ ਪ੍ਰਧਾਨ ਦੇਸ਼ ਹੈ ਅਤੇ ਅਜਿਹੀ ਸਥਿਤੀ ਵਿੱਚ ਮੋਦੀ ਸਰਕਾਰ ਵਲੋਂ ਆਪਣੇ 10 ਸਾਲਾਂ ਦੇ ਕਾਰਜਕਾਲ ਵਿੱਚ ਕਿਸਾਨਾਂ ਦੇ ਹਿੱਤਾਂ ਲਈ ਅਨੇਕਾਂ ਅਜਿਹੇ ਕਈ ਕਦਮ ਚੁੱਕੇ ਗਏ ਹਨ ਜੋ ਅੱਜ ਕਿਸਾਨਾਂ ਲਈ ਫਾਇਦੇਮੰਦ ਸਾਬਤ ਹੋ ਰਹੇ ਹਨ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਕਈ ਵਾਰ ਚੋਣ ਰੈਲੀਆਂ ਵਿੱਚ ਕਹਿ ਚੁੱਕੇ ਹਨ ਕਿ ਕਿਸਾਨ ਹਮੇਸ਼ਾ ਹੀ ਉਨ੍ਹਾਂ ਲਈ ਤਰਜੀਹਾਂ ਦੀ ਸੂਚੀ ਵਿੱਚ ਸਿਖਰ ਤੇ ਹਨ ਅਤੇ ਹਮੇਸ਼ਾ ਰਹਿਣਗੇ।ਖੋਜੇਵਾਲ ਨੇ ਕਾਂਗਰਸ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਕੋਲ ਤਾਂ ਝੂਠ ਦਾ ਭੰਡਾਰ ਹੈ।ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੇ ਝੂਠ ਨੂੰ ਜਨਤਾ ਚੰਗੀ ਤਰ੍ਹਾਂ ਸਮਝ ਚੁੱਕੀ ਹੈ ਅਤੇ ਹੁਣ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਸਬਕ ਸਿਖਾਉਣ ਲਈ ਤਿਆਰ ਹੈ।ਉਨ੍ਹਾਂਨੇ ਕਿਹਾ ਕਿ 2014 ਵਿੱਚ ਭਾਜਪਾ ਦੀ ਸਰਕਾਰ ਬਣਨ ਦੇ ਬਾਅਦ ਤੋਂ ਕਿਸਾਨਾਂ,ਨੌਜਵਾਨਾਂ ਅਤੇ ਔਰਤਾਂ ਦੇ ਸਸ਼ਕਤੀਕਰਨ ਲਈ ਉਹ ਲਗਾਤਾਰ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਮੰਨਣਾ ਹੈ ਕਿ ਦੇਸ਼ ਦੇ ਕਿਸਾਨਾਂ ਦਾ ਭਰੋਸਾ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੈ।ਕੇਂਦਰ ਸਰਕਾਰ ਕਿਸਾਨਾਂ ਦੀ ਹਾਲਤ ਸੁਧਾਰਨ ਅਤੇ ਖੇਤੀ ਨੀਤੀਆਂ ਨੂੰ ਕਿਸਾਨ ਕੇਂਦਰਿਤ ਬਣਾਉਣ ਲਈ ਕੰਮ ਕਰ ਰਹੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly