ਮੋਦੀ ਨੇ ਗੁਰੂ ਤੇਗ ਬਹਾਦਰ ਸਾਹਿਬ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ (ਸਮਾਜ ਵੀਕਲੀ): ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ’ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਆਪਣੇ ਆਖਰੀ ਦਮ ਤੱਕ ਬੇਇਨਸਾਫ਼ੀ ਖ਼ਿਲਾਫ਼ ਜੰਗ ਲੜੀ ਸੀ। ਮੋਦੀ ਨੇ ਟਵੀਟ ਕਰਕੇ ਕਿਹਾ,‘‘ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸਾਡੇ ਇਤਿਹਾਸ ਦਾ ਨਾਭੁਲਾਉਣਯੋਗ ਪਲ ਹੈ। ਉਨ੍ਹਾਂ ਆਪਣੇ ਆਖਰੀ ਦਮ ਤੱਕ ਅਨਿਆਂ ਖ਼ਿਲਾਫ਼ ਜੰਗ ਲੜੀ ਸੀ। ਮੈਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਅੱਜ ਦੇ ਦਿਨ ਸਿਜਦਾ ਕਰਦਾ ਹਾਂ। ਦਿੱਲੀ ਦੇ ਗੁਰਦੁਆਰਾ ਸੀਸ ਗੰਜ ਸਾਹਿਬ ’ਚ ਹੁਣੇ ਜਿਹੇ ਕੀਤੇ ਗਏ ਦੌਰੇ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰ ਰਿਹਾ ਹਾਂ।’’

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਿੱਲੀ ’ਚ ਗੁਰੂ ਤੇਗ ਬਹਾਦਰ ਦੀ ਯਾਦ ਵਿੱਚ ਯੂਨੀਵਰਸਿਟੀ ਬਣਾਉਣ ਦੀ ਮੰਗ
Next articleਸੋਨੀਆ ਨੇ ਕਿਸਾਨਾਂ ਦੇ ਮੁੱਦੇ ’ਤੇ ਘੇਰੀ ਕੇਂਦਰ ਸਰਕਾਰ