ਮੋਦੀ ਨੇ ਐਲਬਨੀਜ਼ ਨਾਲ ਗੱਲਬਾਤ ਦੌਰਾਨ ਆਸਟਰੇਲੀਆ ’ਚ ਮੰਦਰਾਂ ’ਤੇ ਹਮਲੇ ਤੇ ਖ਼ਾਲਿਸਤਾਨੀ ਸਰਗਰਮੀਆਂ ਦਾ ਮਾਮਲਾ ਚੁੱਕਿਆ

ਸਿਡਨੀ (ਸਮਾਜ ਵੀਕਲੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਆਸਟਰੇਲਿਆਈ ਹਮਰੁਤਬਾ ਐਂਥਨੀ ਐਲਬਨੀਜ਼ ਨਾਲ ਗੱਲਬਾਤ ਦੌਰਾਨ ਆਸਟਰੇਲੀਆ ਵਿਚ ਮੰਦਰਾਂ ’ਤੇ ਹੋਏ ਹਮਲਿਆਂ ਦੀਆਂ ਤਾਜ਼ਾ ਘਟਨਾਵਾਂ ਦਾ ਮੁੱਦਾ ਉਠਾਇਆ। ਉਨ੍ਹਾਂ ਨੇ ਆਸਟਰੇਲੀਆ ਵਿਚ ਖਾਲਿਸਤਾਨ ਸਮਰਥਕਾਂ ਦੀਆਂ ਗਤੀਵਿਧੀਆਂ ਬਾਰੇ ਭਾਰਤ ਦੀਆਂ ਚਿੰਤਾਵਾਂ ਤੋਂ ਵੀ ਐਲਬਨੀਜ਼ ਨੂੰ ਜਾਣੂ ਕਰਵਾਇਆ। ਵਿਆਪਕ ਵਿਚਾਰ-ਵਟਾਂਦਰੇ ਦੌਰਾਨ ਸ੍ਰੀ ਮੋਦੀ ਅਤੇ ਐਲਬਨੀਜ਼ ਨੇ ਆਸਟਰੇਲੀਆ-ਭਾਰਤ ਪ੍ਰਵਾਸ ਅਤੇ ਗਤੀਸ਼ੀਲਤਾ ਭਾਈਵਾਲੀ ਵਿਵਸਥਾ ਨੂੰ ਅੰਤਿਮ ਰੂਪ ਦੇਣ ਦਾ ਐਲਾਨ ਕੀਤਾ, ਜਿਸਦਾ ਉਦੇਸ਼ ਦੋਵਾਂ ਦੇਸ਼ਾਂ ਦੇ ਵਿਦਿਆਰਥੀਆਂ, ਅਕਾਦਮਿਕ ਖੋਜਕਰਤਾਵਾਂ ਅਤੇ ਕਾਰੋਬਾਰੀਆਂ ਦੀ ਆਵਾਜਾਈ ਨੂੰ ਸੁਖਾਲਾ ਬਣਾਉਣਾ ਹੈ।

 

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਇੱਕ ਮਹੀਨੇ ਤੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਆਪਣੀ ਇੱਜ਼ਤ ਅਤੇ ਮਾਣ ਸਨਮਾਨ ਦੀ ਰਾਖੀ ਲਈ ਅੰਤਰਰਾਸ਼ਟਰੀ ਤਗਮੇ ਜੇਤੂ ਮਹਿਲਾ ਪਹਿਲਵਾਨਾਂ ਵਲੋਂ ਜਾਰੀ ਸੰਘਰਸ਼
Next articleਕਰਨਾਟਕ: ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਬਾਰੇ ਚਰਚਾ ਕਰਨ ਲਈ ਸਿੱਧਾਰਮਈਆ ਤੇ ਸ਼ਿਵਕੁਮਾਰ ਹਾਈ ਕਮਾਨ ਨੂੰ ਮਿਲਣਗੇ