ਨਵੀਂ ਦਿੱਲੀ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨਿਚਰਵਾਰ ਨੂੰ ਗੁਜਰਾਤ ਦੇ ਕਛ ਵਿਚ ਸਥਿਤ ਗੁਰਦੁਆਰਾ ਲਖਪਤ ਸਾਹਿਬ ਵਿਖੇ ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਦੇ 552ਵੇਂ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਰੋਹਾਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਨੇ ਸ਼ੁੱਕਰਵਾਰ ਨੂੰ ਇਕ ਬਿਆਨ ਰਾਹੀਂ ਇਹ ਜਾਣਕਾਰੀ ਦਿੱਤੀ। ਪੀਐੱਮਓ ਨੇ ਕਿਹਾ, ”ਪ੍ਰਧਾਨ ਮੰਤਰੀ ਮੋਦੀ 25 ਦਸੰਬਰ ਨੂੰ ਦੁਪਹਿਰੇ ਕਰੀਬ 12.30 ਵਜੇ ਗੁਜਰਾਤ ਦੇ ਕਛ ਵਿਚ ਸਥਿਤ ਗੁਰਦੁਆਰਾ ਲਖਪਤ ਸਾਹਿਬ ਵਿਚੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਸਬੰਧੀ ਹੋ ਰਹੇ ਸਮਾਰੋਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਨ ਕਰਨਗੇ।” ਪੀਐੱਮਓ ਨੇ ਕਿਹਾ ਕਿ ਹਰ ਸਾਲ 23 ਦਸੰਬਰ ਤੋਂ 25 ਦਸੰਬਰ ਤੱਕ ਗੁਜਰਾਤ ਦੇ ਸਿੱਖ ਗੁਰਦੁਆਰਾ ਲਖਪਤ ਸਾਹਿਬ ਵਿਖੇ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਉਂਦੇ ਹਨ। ਗੁਰੂ ਨਾਨਕ ਦੇਵ ਲਖਪਤ ਸਾਹਿਬ ਗੁਰਦੁਆਰੇ ਵਿਖੇ ਰੁਕੇ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly