‘ਓਮੀਕਰੋਨ’ ਨੂੰ ਦੇਖਦਿਆਂ ਮੋਦੀ ਵੱਲੋਂ ਹਾਲਾਤ ਦੀ ਸਮੀਖਿਆ

ਨਵੀਂ ਦਿੱਲੀ (ਸਮਾਜ ਵੀਕਲੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾ ਲਾਗ ਦੇ ਨਵੇਂ ਸਰੂਪ ‘ਓਮੀਕਰੋਨ’ ਫੈਲਣ ’ਤੇ ਚਿੰਤਾ ਜ਼ਾਹਿਰ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਉਡਾਣਾਂ ’ਤੇ ਲਾਈ ਗਈ ਪਾਬੰਦੀ ਨੂੰ ਹਟਾਉਣ ਦੀ ਯੋਜਨਾ ਦੀ ਸਮੀਖਿਆ ਕਰਨ। ਭਾਰਤ ਨੇ ਕਰੋਨਾ ਦੀ ਲਾਗ ਦਾ ਖ਼ਤਰਾ ਘਟਣ ਵਾਲੇ ਮੁਲਕਾਂ ’ਚ ਉਡਾਣਾਂ ਸ਼ੁਰੂ ਕਰਨ ਦਾ ਫ਼ੈਸਲਾ ਸ਼ੁੱਕਰਵਾਰ ਨੂੰ ਲਿਆ ਹੈ। ਹੁਣ ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਵੱਲੋਂ ਲਾਗ ਦੇ ਨਵੇਂ ਸਰੂਪ ਨੂੰ ਖ਼ਤਰਨਾਕ ਐਲਾਨਣ ਮਗਰੋਂ ਸ੍ਰੀ ਮੋਦੀ ਨੇ ਸਾਰੀਆਂ ਕੌਮਾਂਤਰੀ ਉਡਾਣਾਂ ਖਾਸ ਕਰਕੇ ਲਾਗ ਫੈਲਣ ਵਾਲੇ ਮੁਲਕਾਂ ਤੋਂ ਆਉਣ ਵਾਲੇ ਨਾਗਰਿਕਾਂ ਦੀ ਨਿਗਰਾਨੀ ਕਰਨ ਅਤੇ ਨਿਰਦੇਸ਼ਾਂ ਮੁਤਾਬਕ ਲੋਕਾਂ ਦੇ ਟੈਸਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੋਵਿਡ-19 ਅਤੇ ਟੀਕਾਕਰਨ ਦੇ ਹਾਲਾਤ ਦੀ ਅਧਿਕਾਰੀਆਂ ਨਾਲ ਸਮੀਖਿਆ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵਧੇਰੇ ਸਾਵਧਾਨ ਰਹਿੰਦਿਆਂ ਇਹਤਿਆਤੀ ਕਦਮ ਉਠਾਉਣੇ ਚਾਹੀਦੇ ਹਨ।

ਜ਼ਿਕਰਯੋਗ ਹੈ ਕਿ ਡਬਲਿਊਐੱਚਓ ਨੇ ਕਿਹਾ ਹੈ ਕਿ ਓਮੀਕਰੋਨ ਦੀ ਪਛਾਣ ਦੱਖਣੀ ਅਫ਼ਰੀਕਾ ’ਚ ਹੋਈ ਹੈ ਅਤੇ ਇਹ ਲਾਗ ਦੇ ਹੋਰ ਸਰੂਪਾਂ ਨਾਲੋਂ ਵਧੇਰੇ ਤੇਜ਼ੀ ਨਾਲ ਫੈਲਦਾ ਹੈ। ਸ੍ਰੀ ਮੋਦੀ ਨੇ ਲੋਕਾਂ ਨੂੰ ਕਿਹਾ ਕਿ ਉਹ ਮੂੰਹ ’ਤੇ ਹਰ ਸਮੇਂ ਮਾਸਕ ਬੰਨ੍ਹ ਕੇ ਰੱਖਣ ਅਤੇ ਸਮਾਜਿਕ ਦੂਰੀ ਦੇ ਨੇਮਾਂ ਦੀ ਪਾਲਣਾ ਕਰਨ। ਬਿਆਨ ਮੁਤਾਬਕ ਉਨ੍ਹਾਂ ਕਰੋਨਾ ਦੇ ਨਵੇਂ ਸਰੂਪ ਨੂੰ ਦੇਖਦਿਆਂ ਵਧੇਰੇ ਚੌਕਸੀ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਧੇਰੇ ਕੇਸਾਂ ਵਾਲੇ ਇਲਾਕਿਆਂ ’ਚ ਨਿਗਰਾਨੀ ਰੱਖਣ ਅਤੇ ਜਿਨ੍ਹਾਂ ਸੂਬਿਆਂ ’ਚ ਕੇਸ ਜ਼ਿਆਦਾ ਹਨ, ਉਨ੍ਹਾਂ ਨੂੰ ਪੂਰੀ ਹਮਾਇਤ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਵੈਕਸੀਨ ਦੀ ਦੂਜੀ ਖੁਰਾਕ ਲਗਵਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article4 more fatalities raise dengue death toll to 137 in Pakistan’s Punjab
Next articleਸਰਕਾਰ ਲੋਕਾਂ ਨੂੰ ਵੈਕਸੀਨ ਸੁਰੱਖਿਆ ਮੁਹੱਈਆ ਕਰਾਏ: ਰਾਹੁਲ