ਮੋਗਾ: ਕੇਜਰੀਵਾਲ ਦੇ ਦਰਿਆਈ ਪਾਣੀ ਖੋਹਣ ਦੇ ਮਨਸੂਬੇ ਪੂਰੇ ਨਹੀਂ ਹੋਣਗੇ: ਸੁਖਬੀਰ ਬਾਦਲ

ਮੋਗਾ (ਸਮਾਜ ਵੀਕਲੀ):  ਸਾਬਕਾ ਉੱਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਧਰਮਕੋਟ ਤੋਂ ਜਥੇਦਾਰ ਤੋਤਾ ਸਿੰਘ ਅਤੇ ਨਿਹਾਲ ਸਿੰਘ ਵਾਲਾ ਰਾਖਵੇਂ ਹਲਕੇ ਤੋਂ ਅਕਾਲੀ-ਬਸਪਾ ਗੱਠਜੋੜ ਉਮੀਦਵਾਰ ਬਲਦੇਵ ਸਿੰਘ ਮਾਣੂੰਕੇ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ’ਆਪ’ ਤੇ ਕਾਂਗਰਸ ਉੱਤੇ ਤਿੱਖੇ ਸ਼ਬਦੀ ਹਮਲੇ ਕੀਤੇ। ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਪ੍ਰਕਾਸ਼ ਪੁਰਬ ਉੱਤੇ ਮੁਬਾਰਕਾਂ ਵੀ ਦਿੱਤੀਆ ਹਨ ਅਤੇ ਪੰਜਾਬੀ ਗਾਇਕ ਦੀਪ ਸਿੱਧੂ ਦੀ ਹਾਦਸੇ ਦੌਰਾਨ ਹੋਈ ਮੌਤ ਉੱਤੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ। ਸ੍ਰੀ ਬਾਦਲ ਨੇ ਆਖਿਆ ਕਿ ਸ਼ੋ੍ਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਹੱਕ ਦੀ ਗੱਲ ਕੀਤੀ ਹੈ। ਇਸ ਉਲਟ ਕਾਂਗਰਸ ਜਿਸ ਨੇ ਦਰਬਾਰ ਸਾਹਿਬ ਉਤੇ ਹਮਲਾ ਕਰਵਾਇਆ। ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਾਰੀਆਂ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਹਨ। ਉਨ੍ਹਾਂ ’ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਤੇ ਹਮਲਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਅਦਾਲਤ ਵਿਚ ਐੱਸਵਾਈਐੱਲ ਨਹਿਰ ਰਾਹੀਂ ਪਾਣੀ ਲਈ ਪਟੀਸ਼ਨ ਪਾਈ ਹੈ ਤੇ ਉਹ ਪੰਜਾਬ ਦਾ ਪਾਣੀ ਦਿੱਲੀ ਲਿਜਾਣਾ ਚਾਹੁੰਦੇ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਏਟੀਐੱਫ ਦੀਆਂ ਕੀਮਤਾਂ ਰਿਕਾਰਡ ਉਚਾਈ ’ਤੇ, ਪੈਟਰੋਲ ਤੇ ਡੀਜ਼ਲ ਦੇ ਭਾਅ ਚੋਣਾਂ ਤੋਂ ਬਾਅਦ ਵਧਣ ਦੀ ਸੰਭਾਵਨਾ
Next articleਗਾਇਕ ਤੇ ਸੰਗੀਤਕਾਰ ਬੱਪੀ ਲਹਿਰੀ ਦੀ ਦੇਹਾਂਤ