ਮੁਹਾਲੀ: ਚੰਨੀ ਨੇ ਸਾਦੇ ਢੰਗ ਨਾਲ ਕੀਤਾ ਪੁੱਤ ਦਾ ਵਿਆਹ, ਮੁੱਖ ਮੰਤਰੀ ਆਪ ਗੱਡੀ ਚਲਾ ਕੇ ਗੁਰਦੁਆਰੇ ਪੁੱਜੇ

ਮੁਹਾਲੀ (ਸਮਾਜ ਵੀਕਲੀ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਪੁੱਤਰ ਦਾ ਬਿਲਕੁਲ ਸਾਦਾ ਵਿਆਹ ਕਰਕੇ ਨਵੀਂ ਪਿਰਤ ਪਾਈ ਹੈ। ਇਥੋਂ ਦੇ ਫੇਜ-3ਬੀ1 ਸਥਿਤ ਗੁਰਦੁਆਰਾ ਸਾਚਾ ਧਨ ਸਾਹਿਬ ਵਿਖੇ ਵਿਆਹ ਦੀਆਂ ਰਸਮਾਂ ਪੂਰੀਆਂ ਕੀਤੀਆਂ ਗਈਆਂ। ਮੁੱਖ ਮੰਤਰੀ ਚੰਨੀ ਖੁਦ ਗੱਡੀ ਚਲਾ ਕੇ ਲਿਆਏ। ਬਰਾਤ ਅਤੇ ਦੋਵੇਂ ਪਰਿਵਾਰਾਂ ਦੇ ਰਿਸ਼ਤੇਦਾਰਾਂ ਦੇ ਸਵਾਗਤ ਤੋਂ ਬਾਅਦ ਨਾਸ਼ਤਾ ਪਰੋਸਿਆ। ਇਸ ਮਗਰੋਂ ਅਨੰਦ ਕਾਰਜ ਹੋਏ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਪੁਰੋਹਿਤ ਸਮੇਤ ਕੇਂਦਰੀ ਆਗੂ ਕੁਮਾਰੀ ਸ਼ੈਲਜਾ, ਸਮੁੱਚਾ ਮੰਤਰੀ ਮੰਡਲ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਿਧਾਇਕ ਅਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ ਪਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਹਾਜ਼ਰ ਨਹੀਂ ਹੋਏ।

ਗੁਰਦੁਆਰਾ ਸਾਹਿਬ ਦੀ ਬੇਸਮੈਂਟ ਵਿੱਚ ਲੰਗਰ ਹਾਲ ਵਿੱਚ ਦੁਪਹਿਰ ਦੇ ਖਾਣੇ ਦਾ ਪ੍ਬੰਧ ਕੀਤਾ ਗਿਆ। ਇਸ ਤੋਂ ਇਲਾਵਾ ਗੁਰਦੁਆਰਾ ਕੰਪਲੈਕਸ ਅੰਦਰ ਹੀ ਸਕੂਲ ਦੀ ਪਾਰਕਿੰਗ ਵਾਲੀ ਥਾਂ ‘ਤੇ ਲੰਗਰ ਦੀ ਵਿਵਸਥਾ ਕੀਤੀ ਗਈ। ਸ੍ਰੀ ਚਰਨਜੀਤ ਸਿੰਘ ਚੰਨੀ ਸੂਬੇ ਦੇ ਮੁੱਖ ਮੰਤਰੀ ਬਣੇ ਹਨ, ਉਦੋਂ ਤੋਂ ਹੀ ਨਿੱਤ ਨਵੀਆਂ ਮਿਸਾਲਾਂ ਕਾਇਮ ਕਰ ਰਹੇ ਹਨ। ਉਨ੍ਹਾਂ ਵੱਲੋਂ ਆਪਣੀ ਸੁਰੱਖਿਆ ਵਿੱਚ ਤਾਇਨਾਤ 500 ਪੁਲੀਸ ਮੁਲਾਜ਼ਮਾਂ ਦੀ ਨਫ਼ਰੀ ਨੂੰ ਘਟਾ ਦਿੱਤਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਵਿੱਚ ਪਾਵਰ ਕੱਟ 13 ਅਕਤੂਬਰ ਤਕ ਜਾਰੀ ਰਹਿਣਗੇ
Next articleਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ‘ਚਿਤਾਵਨੀ ਰੈਲੀ’ ਵਿੱਚ ਪੁੱਜੇ ਹਜ਼ਾਰਾਂ ਲੋਕ