ਮੁਹਾਲੀ ਪੁਲੀਸ ਨੇ ਗੈਂਗਸਟਰ ਜੈਪਾਲ ਭੁੱਲਰ ਦਾ ਸਾਥੀ ਅਸਲੇ ਸਣੇ ਕਾਬੂ ਕੀਤਾ

ਮੁਹਾਲੀ (ਸਮਾਜ ਵੀਕਲੀ):  ਮੁਹਾਲੀ ਪੁਲੀਸ ਵੱਲੋਂ ਗੈਂਗਸਟਰਾਂ ਦਾ ਇਕ ਹੋਰ ਗਰੁੱਪ ਬੇਨਕਾਬ ਕਰਕੇ ਕੋਲਕਾਤਾ ਵਿੱਚ ਮਾਰੇ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਨੇੜਲਾ ਸਾਥੀ, ਜੋ ਗਾਇਕ ਤੇ ਗੀਤਕਾਰ ਹੈ, ਨੂੰ ਭਾਰੀ ਮਾਤਰਾ ਵਿਚ ਅਸਲੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਇਥੇ ਐੱਸਐੱਸਪੀ ਵਿਵੇਕ ਸ਼ੀਲ ਸੋਨੀ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਕੋਲਕਾਤਾ ਵਿਖੇ ਮਾਰੇ ਗਏ ਏ ਕੈਟਾਗਿਰੀ ਦੇ ਗੈਂਗਸਟਰ ਜੈਪਾਲ ਸਿੰਘ ਭੁੱਲਰ ਤੇ ਜਸਪ੍ਰੀਤ ਸਿੰਘ ਜੱਸੀ ਦੇ ਨੇੜਲੇ ਸਾਥੀ ਹਰਬੀਰ ਸਿੰਘ ਸੋਹਲ ਵਾਸੀ ਪਿੰਡ ਪਿੰਡੀ ਔਲਖ ਥਾਣਾ ਸੌਦਾ ਜ਼ਿਲ੍ਹਾ ਅੰਮ੍ਰਿਤਸਰ ਨੂੰ ਅਸਲੇ ਸਣੇ ਗ੍ਰਿਫ਼ਤਾਰ ਕੀਤਾ ਹੈ।

ਗ੍ਰਿਫਤਾਰ ਕੀਤੇ ਗੈਂਗਸਟਰ ਬਾਰੇ ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲੀਸ ਨੂੰ ਹਰਬੀਰ ਸੋਹਲ ਅਤੇ ਅੰਮ੍ਰਿਤਪਾਲ ਸਿੰਘ ਉਰਫ ਸੱਤਾ ਵਾਸੀ ਬਜੀਦਪੁਰ ਥਾਣਾ ਬੱਸੀ ਪਠਾਣਾ ਜ਼ਿਲ੍ਹਾ ਦੇ ਖਰੜ ਵਿੱਚ ਹੋਣ ਦੀ ਜਾਣਕਾਰੀ ਮਿਲੀ। ਭਾਗੋ ਮਾਜਰਾ ਖਾਲੀ ਫਲੈਟ ਤੋਂ ਹਰਬੀਰ ਸੋਹਲ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਪਾਸੋਂ ਦੇ 30 ਬੋਰ ਦੇ ਚਾਇਨੀ ਪਿਸਤੌਲ, 103 ਮੈਗਜ਼ੀਨ ਚਾਰ 9 ਐੱਮਐੱਮ ਪਿਸਤੌਲ ਦੇ ਮੈਗਜ਼ੀਨ ਅਤੇ 50 ਕਾਰਤੂਸ ਬਰਾਮਦ ਹੋਏ। ਹਰਬੀਰ ਸਿੰਘ ਪੇਸ਼ੇ ਵੱਜੋਂ ਪੰਜਾਬੀ ਗੀਤਕਾਰ ਅਤੇ ਗਾਇਕ ਵੀ ਹੈ। ਜੈਪਾਲ ਸਿੰਘ ਭੁੱਲਰ ਤੇ ਜਸਪ੍ਰੀਤ ਸਿੰਘ ਜੱਸੀ ਨੇ ਵੱਡੀਆਂ ਡਕੈਤੀਆਂ ਮਾਰ ਕੇ ਅਤੇ ਕਾਰੋਬਾਰੀਆ ਤੋਂ ਫਿਰੌਤੀਆ ਲੈ ਕੇ ਬਹੁਤ ਸਾਰੀ ਜਾਇਦਾਦਾ ਹਰਬੀਰ ਸਿੰਘ ਤੇ ਇਸ ਦੇ ਰਿਸ਼ਤੇਦਾਰਾਂ ਦੇ ਨਾਮ ਖਰੀਦੀਆਂ ਹੋਈਆ ਸਨ। ਗਾਇਕ ਗੈਗਸਟਰ ਜੂਨ 2021 ਤੋਂ ਫ਼ਰਾਰ ਸੀ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਮਰੀਕਾ ਵੱਲੋਂ ਭਾਰਤ ਨੂੰ ਰੂਸ ਤੋਂ ਦੂਰ ਰਹਿਣ ਦੀ ਚਿਤਾਵਨੀ
Next articleਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਨ ਲਈ ਪੰਜਾਬ ਸਰਕਾਰ ਤਿਆਰ