ਮੁਹਾਲੀ: ਵਿਜੀਲੈਂਸ ਨੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਫਾਰਮ ਹਾਊਸ ਦੀ ਪੈਮਾਇਸ਼ ਕੀਤੀ

ਮੁਹਾਲੀ(ਸਮਾਜ ਵੀਕਲੀ) : ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਦੌਰਾਨ ਕੈਬਨਿਟ ਮੰਤਰੀ ਰਹੇ ਬ੍ਰਹਮ ਮਹਿੰਦਰਾ ਦੇ ਮੁਹਾਲੀ ਨੇੜਲੇ ਫਾਰਮ ਹਾਊਸ ‘ਤੇ ਅੱਜ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ ਨੇ ਦਸਤਕ ਦਿੱਤੀ। ਸ੍ਰੀ ਮਹਿੰਦਰਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਇਸ ਮਾਮਲੇ ਵਿੱਚ ਅੱਜ ਵਿਜੀਲੈਂਸ ਦੀ ਤਕਨੀਕੀ ਟੀਮ ਨੇ ਮੁਹਾਲੀ ਨੇੜੇ ਮਾਜਰਾ ਫਾਰਮ ਹਾਊਸ ਦੀ ਪੈਮਾਇਸ਼ ਕੀਤੀ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਖੇਤ ਤੋਂ ਕਰੀਬ 5 ਕਿਲੋਮੀਟਰ ਦੂਰੀ ‘ਤੇ ਇਹ ਫਾਰਮ ਹਾਊਸ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਕਾਂਗਰਸ ਸਰਕਾਰ ਦੌਰਾਨ ਕੈਬਨਿਟ ਮੰਤਰੀ ਰਹੇ ਕਈ ਸਾਬਕਾ ਮੰਤਰੀਆਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੰਡੀ ਅਹਿਮਦਗੜ੍ਹ: ਖੜ੍ਹੇ ਟਰਾਲੇ ਪਿੱਛੇ ਮੋਟਰਸਾੲੀਕਲ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ, ਤੀਜਾ ਜ਼ਖ਼ਮੀ
Next articleਰੂਸ ਨੇ ਮਾਸਕੋ ’ਤੇ ਯੂਕਰੇਨੀ ਡਰੋਨ ਹਮਲਾ ਨਾਕਾਮ ਕੀਤਾ