ਨਵੀਂ ਦਿੱਲੀ (ਸਮਾਜ ਵੀਕਲੀ) : ਇਥੋਂ ਦੀ ਅਦਾਲਤ ਨੇ ਕਾਲੇ ਧਨ ਨੂੰ ਸਫੈਦ ਬਣਾਉਣ ਦੇ 200 ਕਰੋੜ ਰੁਪਏ ਦੇ ਮਾਮਲੇ ਵਿਚ ਅੱਜ ਅਦਾਕਾਰਾ ਲੀਨਾ ਮਾਰੀਆ ਪੌਲ ਦੀ ਹਿਰਾਸਤ ਇਕ ਹਫਤਾ ਹੋਰ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਪਰਵੀਨ ਸਿੰਘ ਦੀ ਅਦਾਲਤ ਵਿਚ ਅੱਜ ਅਦਾਕਾਰਾ ਨੂੰ ਪੁਲੀਸ ਹਿਰਾਸਤ ਸਮਾਪਤ ਹੋਣ ਤੋਂ ਬਾਅਦ ਪੇਸ਼ ਕੀਤਾ ਗਿਆ ਜਿਥੇ ਉਸ ਦੀ ਪੁਲੀਸ ਹਿਰਾਸਤ ਹੋਰ ਵਧਾ ਦਿੱਤੀ ਗਈ। ਇਸ ਤੋਂ ਪਹਿਲਾਂ ਅਦਾਲਤ ਨੇ ਪੌਲ ਦੇ ਪਤੀ ਨੂੰ ਹਿਰਾਸਤ ਵਿਚ ਲੈਣ ਦੇ ਹੁਕਮ ਦਿੱਤੇ ਸਨ। ਇਨ੍ਹਾਂ ਦੋਵਾਂ ਨੇ ਫੋਰਟਿਸ ਹੈਲਥਕੇਅਰ ਦੇ ਸ਼ਵਿੰਦਰ ਮੋਹਨ ਸਿੰਘ ਦੀ ਪਤਨੀ ਅਦਿਤੀ ਸਿੰਘ ਨਾਲ ਧੋਖਾਧੜੀ ਕੀਤੀ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly