(ਸਮਾਜ ਵੀਕਲੀ): ਸੁਖਪਾਲ ਖਹਿਰਾ ਦੇ ਪੁੱਤਰ ਤੇ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਨੇ ਜ਼ਿਲ੍ਹਾ ਅਦਾਲਤ ਦੇ ਫੈਸਲੇ ’ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਸਬੰਧੀ ਉਹ ਜਲਦੀ ਹੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਉਣਗੇ ਅਤੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦੇਣਗੇ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰੀ ਤੋਂ ਬਾਅਦ ਜ਼ਮਾਨਤ ਲੈਣਾ ਹਰੇਕ ਵਿਅਕਤੀ ਦਾ ਸੰਵਿਧਾਨਕ ਹੱਕ ਹੈ। ਉਨ੍ਹਾਂ ਮੁੜ ਦੁਹਰਾਇਆ ਕਿ ਈਡੀ ਦੀ ਕਾਰਵਾਈ ਮਹਿਜ਼ ਸਿਆਸੀ ਸਟੰਟ ਹੈ। ਚੋਣਾਂ ਨੇੜੇ ਆਉਣ ਕਾਰਨ ਉਨ੍ਹਾਂ ਦੇ ਪਰਿਵਾਰ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ।
HOME ਹਾਈ ਕੋਰਟ ’ਚ ਹੁਕਮ ਨੂੰ ਚੁਣੌਤੀ ਦੇਵਾਂਗੇ: ਮਹਿਤਾਬ ਖ਼ਹਿਰਾ