ਨਵੀਂ ਦਿੱਲੀ (ਸਮਾਜ ਵੀਕਲੀ):ਦੱਖਣ-ਪੱਛਮੀ ਮੌਨਸੂਨ ਦੇ ਅੱਗੇ ਵਧਣ ਦੇ ਆਸਾਰ ਪੈਦਾ ਹੋ ਗਏ ਹਨ ਤੇ ਅਗਲੇ 24 ਘੰਟਿਆਂ ਵਿੱਚ ਦਿੱਲੀ, ਉੱਤਰ ਪ੍ਰਦੇਸ਼ ਦੇ ਬਚੇ ਹੋਏ ਹਿੱਸੇ ਅਤੇ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਅਗਲੇ 24 ਘੰਟਿਆਂ ਵਿੱਚ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਦੇ ਸੂਤਰਾਂ ਅਨੁਸਾਰ 11 ਤੇ 12 ਜੁਲਾਈ ਦਰਮਿਆਨ ਦੱਖਣ-ਪੱਛਮੀ ਮੌਨਸੂਨ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਪਹੁੰਚ ਜਾਵੇਗਾ ਤੇ ਬਾਰਮੇੜ, ਭੀਲਵਾੜਾ, ਢੋਲਪੁਰ, ਅਲੀਗੜ੍ਹ, ਮੇਰਠ, ਅੰਬਾਲਾ ਤੇ ਅੰਮ੍ਰਿਤਸਰ ਦੇ ਇਲਾਕਿਆਂ ਵਿੱਚ ਮੀਂਹ ਪੈਣ ਦੇ ਆਸਾਰ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly