ਨਵੀਂ ਦਿੱਲੀ, (ਸਮਾਜ ਵੀਕਲੀ): ਸੰਸਦ ਦਾ ਮੌਨਸੂਨ ਇਜਲਾਸ 19 ਜੁਲਾਈ ਤੋਂ ਸ਼ੁਰੂ ਹੋ ਕੇ 13 ਅਗਸਤ ਤੱਕ ਚੱਲੇਗਾ। ਲੋਕ ਸਭਾ ਤੇ ਰਾਜ ਸਭਾ ਸਕੱਤਰੇਤਾਂ ਵੱਲੋਂ ਜਾਰੀ ਪੱਤਰ ਮੁਤਾਬਕ ਦੋਵੇਂ ਸਦਨ ਇਕੋ ਵੇਲੇ ਚੱਲਣਗੇ ਤੇ ਇਸ ਦੌਰਾਨ ਸਮਾਜਿਕ ਦੂਰੀ ਨੇਮ ਸਮੇਤ ਕੋਵਿਡ-19 ਤੋਂ ਬਚਾਅ ਲਈ ਜਾਰੀ ਹੋਰ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ। ਸਦਨ ਵੱਲੋਂ ਜਾਰੀ ਸੱਜਰੇ ਅੰਕੜਿਆਂ ਮੁਤਾਬਕ ਲੋਕ ਸਭਾ ਦੇ 444 ਮੈਂਬਰਾਂ ਤੇ ਰਾਜ ਸਭਾ ਦੇ 218 ਮੈਂਬਰਾਂ ਨੂੰ ਕਰੋਨਾ ਤੋਂ ਬਚਾਅ ਲਈ ਵੈਕਸੀਨ ਦੀ ਪਹਿਲੀ ਖੁਰਾਕ ਲੱਗ ਚੁੱਕੀ ਹੈ। ਰਾਜ ਸਭਾ ਸਕੱਤਰੇਤ ਨੇ ਕਿਹਾ ਕਿ ਮੌਨਸੂਨ ਇਜਲਾਸ ਦੌਰਾਨ ਕੁੱਲ 19 ਸਿਟਿੰਗਾਂ ਹੋਣਗੀਆਂ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly