ਮੌਨਸੂਨ ਸੈਸ਼ਨ: ਰਾਜਨਾਥ ਵੱਲੋਂ ਵਿਰੋਧੀ ਧਿਰ ਦੇ ਆਗੂਆਂ ਨਾਲ ਮੀਟਿੰਗ

ਨਵੀਂ ਦਿੱਲੀ (ਸਮਾਜ ਵੀਕਲੀ): ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਅੱਜ ਕਾਂਗਰਸੀ ਆਗੂ ਏ.ਕੇ. ਐਂਟਨੀ ਅਤੇ ਨੈਸ਼ਨਲਿਸਟ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਰੱਖਿਆ ਮੰਤਰੀ ਵੱਲੋਂ ਦੋਹਾਂ ਆਗੂਆਂ ਨੂੰ ਪੂਰਬੀ ਲੱਦਾਖ ਵਿਚ ਚੀਨ ਨਾਲ ਚੱਲ ਰਹੇ ਸਰਹੱਦੀ ਵਿਵਾਦ ਤੇ ਖਿੱਤੇ ਵਿਚ ਮੌਜੂਦਾ ਸਥਿਤ ਬਾਰੇ ਜਾਣਕਾਰੀ ਦਿੱਤੀ ਗਈ। ਇਹ ਜਾਣਕਾਰੀ ਇਸ ਸਬੰਧੀ ਜਾਣੂ ਕੁਝ ਲੋਕਾਂ ਨੇ ਦਿੱਤੀ।

ਮੀਟਿੰਗ ਦੌਰਾਨ ਸਾਬਕਾ ਰੱਖਿਆ ਮੰਤਰੀਆਂ ਨੂੰ ਖਿੱਤੇ ਵਿਚ ਭਾਰਤ ਦੀ ਫ਼ੌਜ ਦੀਆਂ ਤਿਆਰੀਆਂ ਬਾਰੇ ਵੀ ਜਾਣਕਾਰੀ ਿਦੱਤੀ ਗਈ। ਇਸ ਮੀਟਿੰਗ ਵਿਚ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਬਿਪਿਨ ਰਾਵਤ ਅਤੇ ਫ਼ੌਜ ਮੁਖੀ ਜਨਰਲ ਐੱਮ.ਐੱਮ. ਨਰਵਾਣੇ ਵੀ ਹਾਜ਼ਰ ਸਨ। ਇਹ ਮੀਟਿੰਗ 19 ਜੁਲਾਈ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸੈਸ਼ਨ ਤੋਂ ਪਹਿਲਾਂ ਵਿਰੋਧੀ ਧਿਰ ਨੂੰ ਵਿਸ਼ਵਾਸ ’ਚ ਲੈਣ ਵਜੋਂ ਕੀਤੀ ਗਈ ਦੱਸੀ ਜਾਂਦੀ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਯੂਪੀ ਸਰਕਾਰ ਕਾਂਵੜ ਯਾਤਰਾ ’ਤੇ ਮੁੜ ਵਿਚਾਰ ਕਰੇ: ਸੁਪਰੀਮ ਕੋਰਟ
Next articleਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਪੁਲੀਸ ਦੇ ਵਕੀਲਾਂ ਦਾ ਪੈਨਲ ਰੱਦ