(ਸਮਾਜ ਵੀਕਲੀ) ਸਾਹਿਤ ਸਿਰਜਣਾ ਮੰਚ ਭਵਾਨੀਗੜ੍ਹ ਵੱਲੋਂ ਹਰ ਮਹੀਨੇ ਹੋਣ ਵਾਲਾ ਸਾਹਿਤਿਕ ਸਮਾਗਮ 17 ਅਗਸਤ 2025 ਦਿਨ ਐਤਵਾਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ (ਕੁ) ਕਾਕੜਾ ਰੋਡ ਭਵਾਨੀਗੜ੍ਹ ਵਿਖੇ ਸਹੀ 10 ਵਜੇ ਕਰਵਾਇਆ ਜਾ ਰਿਹਾ ਹੈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਦੇ ਮੁਖੀ ਅਤੇ ਨਾਮਵਰ ਲੇਖਿਕਾ ਡਾ. ਰਾਜਵੰਤ ਕੌਰ ਪੰਜਾਬੀ ਜੀ ਨਾਲ ਰੂਬਰੂ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਨਾਲ ਜੋੜਨ ਵਾਲੇ ਸਿਰਮੌਰ ਬਾਲ ਸਾਹਿਤਕਾਰ ਡਾ. ਦਰਸ਼ਨ ਸਿੰਘ ਆਸ਼ਟ ਜੀ ਵੀ ਉਚੇਚੇ ਤੌਰ ਤੇ ਪਹੁੰਚ ਰਹੇ ਹਨ। ਮੰਚ ਦੇ ਜਨਰਲ ਸਕੱਤਰ ਗੁਰਜੰਟ ਬੀਂਬੜ ਨੇ ਜਾਣਕਾਰੀ ਦਿੱਤੀ ਕਿ ਇਸ ਮਹੀਨੇ ਹੋਣ ਵਾਲਾ ਕਵੀ ਦਰਬਾਰ ਦੇਸ਼ ਦੀ ਆਜ਼ਾਦੀ ਲਈ ਮਰ ਮਿਟਣ ਵਾਲੇ ਸ਼ਹੀਦਾਂ ਨੂੰ ਸਮਰਪਿਤ ਹੋਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


