HOME ਨੈਤਿਕ ਸਿੱਖਿਆ ਇਮਤਿਹਾਨ 2025 ਵਿੱਚ ਹੁਸ਼ਿਆਰਪੁਰ ਜ਼ੋਨ ਦੇ 61 ਸਕੂਲਾਂ ਦੇ...

ਨੈਤਿਕ ਸਿੱਖਿਆ ਇਮਤਿਹਾਨ 2025 ਵਿੱਚ ਹੁਸ਼ਿਆਰਪੁਰ ਜ਼ੋਨ ਦੇ 61 ਸਕੂਲਾਂ ਦੇ ਤਕਰੀਬਨ 4450 ਵਿਦਿਆਰਥੀਆਂ ਨੇ ਭਾਗ ਲਿਆ

1
ਫੋਟੋ ਅਜਮੇਰ ਦੀਵਾਨਾ
ਹੁਸ਼ਿਆਰਪੁਰ  (ਸਮਾਜ ਵੀਕਲੀ)   ( ਤਰਸੇਮ ਦੀਵਾਨਾ ) ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੁਸ਼ਿਆਰਪੁਰ ਜ਼ੋਨ ਵਲੋਂ ਹਰ ਸਾਲ ਕਰਵਾਏ ਜਾਂਦੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਹੁਸ਼ਿਆਰਪੁਰ ਜ਼ੋਨ ਦੇ 61 ਸਕੂਲਾਂ ਦੇ ਤਕਰੀਬਨ 4450 ਵਿਦਿਆਰਥੀਆਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ੋਨਲ ਸਕੱਤਰ ਜਗਜੀਤ ਸਿੰਘ ਗਣੇਸ਼ਪੁਰ ਅਤੇ ਪ੍ਰਧਾਨ ਨਵਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਜਿੱਥੇ 47 ਸਕੂਲਾਂ ਨੇ ਇਸ ਇਮਤਿਹਾਨ ਵਿੱਚ ਸ਼ਮੂਲੀਅਤ ਕੀਤੀ ਸੀ ਉੱਥੇ ਹੀ ਇਸ ਸਾਲ ਇਹ ਗਿਣਤੀ ਵੱਧ ਕੇ 61 ਹੋ ਗਈ ਹੈ। ਇਸ ਵਾਰ ਕੁੱਝ ਸਕੂਲਾਂ ਵਿੱਚ ਚੋਆ ਵਿੱਚ ਆਏ ਪਾਣੀ ਕਾਰਨ ਇਮਤਿਹਾਨ ਨਹੀਂ ਲੈ ਜਾ ਸਕਿਆ ਜਿੰਨਾ ਲਈ ਜਲਦ ਹੀ ਬਦਲਵੇਂ ਪ੍ਰਬੰਧ ਕੀਤੇ ਜਾਣਗੇ। ਜਿਕਰਯੋਗ ਹੈ ਕਿ ਹੁਸ਼ਿਆਰਪੁਰ ਜ਼ੋਨ ਦੇ ਉੱਦਮ ਨਾਲ ਹੀ ਕਾਲੇਪਾਣੀਆ ਦੀ ਧਰਤੀ ਉੱਪਰ ਚੱਲ ਰਹੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿੱਚ ਇਹ ਇਮਤਿਹਾਨ ਹੁਸ਼ਿਆਰਪੁਰ ਜ਼ੋਨ ਦੇ ਉੱਦਮ ਨਾਲ ਲਿਆ ਜਾਂਦਾ ਹੈ। ਵਧੀਕ ਸਕੱਤਰ ਡਾ. ਅਰਬਿੰਦ ਸਿੰਘ ਧੂਤ ਤੇ ਹਰਵਿੰਦਰ ਸਿੰਘ ਨੰਗਲ ਈਸ਼ਰ ਜੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਲਦ ਹੀ ਇਨ੍ਹਾਂ ਵਿਦਿਆਰਥੀਆਂ ਦੀਆਂ ਉੱਤਰ ਕਾਪੀਆਂ ਦਾ ਮੁਲਾਕਣ ਕਰਕੇ ਨਤੀਜਾ ਜਾਰੀ ਕੀਤਾ ਜਾਵੇਗਾ ਅਤੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਨਗਦ ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤਕਰੀਬਨ ਪਿਛਲੇ ਪੰਜ ਦਹਾਕਿਆਂ ਤੋਂ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ਤੇ ਚੱਲਦਿਆਂ ਅਕਾਦਮਿਕ,ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਸਰਗਰਮ ਹੈ। ਸਟੱਡੀ ਸਰਕਲ ਦੇ ਸਮੂਹ ਮੈਂਬਰ ਸਾਹਿਬਾਨ ਵਲੋਂ ਸਾਰੇ ਹੀ ਸਕੂਲ ਮੁੱਖੀਆ, ਗਾਈਡ ਅਧਿਆਪਕਾਂ ਅਤੇ ਸੁਪਰਡੈਂਟ ਸਾਹਿਬਾਨ ਦਾ ਧੰਨਵਾਦ ਕੀਤਾ ਜਿੰਨਾ ਦੇ ਸਹਿਯੋਗ ਨਾਲ ਇਹ ਇਮਤਿਹਾਨ ਸਫਲਤਾਪੂਰਵਕ ਲਿਆ ਜਾ ਸਕਿਆ। ਪ੍ਰਿੰ: ਰੁਪਿੰਦਰਜੋਤ ਸਿੰਘ ਮਾਹਿਲਪੁਰ, ਡਾ. ਪਰਦੀਪ ਸਿੰਘ ਗੜਦੀਵਾਲਾ, ਸਰਬਜੀਤ ਸਿੰਘ ਸਾਬੀ, ਸੁਰਿੰਦਰ ਸਿੰਘ ਆਦਿ ਦਾ ਇਸ ਸਮੁੱਚੇ ਪ੍ਰਬੰਧ ਵਿੱਚ ਭਰਪੂਰ ਯੋਗਦਾਨ ਰਿਹਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮੇਰੀਆਂ ਦੋਸਤ ਮੇਰੀਆਂ ਕਿਤਾਬਾਂ ਹਨ –ਪ੍ਰਿਆ ਅੰਬੇਡਕਰ
Next articleਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਭੜਕਾਊ ਤੇ ਗੈਰ ਕਾਨੂੰਨੀ ਬਿਆਨ ਦੇਣ ਲਈ ਉਸ ਦੇ ਖਿਲਾਫ਼ ਮੁਕੱਦਮਾ ਦਰਜ ਕਰਨ ਲਈ ਦਿੱਤਾ ਮੰਗ ਪੱਤਰ